ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਬੀ.ਕੇ. ਉੱਪਲ ਨੇ ਲਈ ਕੋਰੋਨਾ ਵੈਕਸੀਨ

ਚੰਡੀਗੜ੍ਹ, 22 ਫ਼ਰਵਰੀ 2021 – ਸੂਬਾ ਸਰਕਾਰ ਦੀ ਕਰੋਨਾ ਵੈਕਸੀਨ ਟੀਕਾਕਰਨ ਮੁਹਿੰਮ ਨੂੰ ਅੱਗੇ ਤੋਰਦਿਆਂ ਮੁੱਖ ਡਾਇਰੈਕਟਰ-ਕਮ-ਡੀਜੀਪੀ ਵਿਜੀਲੈਂਸ ਬਿਊਰੋ ਸ੍ਰੀ ਬੀ.ਕੇ. ਉੱਪਲ ਨੇ ਅੱਜ ਐਸ.ਏ.ਐਸ. ਨਗਰ ਵਿਖੇ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ ਅਤੇ ਖੇਤਰ ਵਿਖੇ ਤਾਇਨਾਤ ਸਾਰੇ ਕਰਮਚਾਰੀਆਂ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਨੇ ਵੀ ਸਵੈਇੱਛਾ ਨਾਲ ਕੋਵਿਡ ਵੈਕਸੀਨ ਦਾ ਟੀਕਾ ਲਗਵਾ ਲਿਆ ਹੈ। ਇਸ ਸੰਬੰਧੀ ਵਿਜੀਲੈਂਸ ਵੱਲੋਂ ਵਿਸੇਸ ਮੁਹਿੰਮ ਵੀ ਚੱਲ ਰਹੀ ਹੈ।

ਇਸ ਦੌਰਾਨ ਸ੍ਰੀ ਉੱਪਲ ਨੇ ਵੱਖ-ਵੱਖ ਵਿਜੀਲੈਂਸ ਰੇਂਜਾਂ ਵਿੱਚ ਵੈਕਸੀਨ ਦਾ ਟੀਕਾ ਲਗਵਾਉਣ ਤੋਂ ਬਾਕੀ ਰਹਿੰਦੇ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਆਪਣੇ ਆਪ ਨੂੰ ਕੋਰੋਨਾ ਵਾਈਰਸ ਤੋਂ ਬਚਾਉਣ ਲਈ ਜਲਦੀ ਕੋਵਿਡ ਵੈਕਸੀਨ ਦਾ ਟੀਕਾ ਲਗਵਾ ਲੈਣ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਰਕਾਰ ਨੇ 19082 ਧੀਆਂ ਦੀ 39 ਕਰੋੜ ਰੁਪਏ ਦੇ ਕੇ ਕੀਤੀ ਵਿੱਤੀ ਮਦਦ: ਧਰਮਸੋਤ

ਪੁਲਿਸ ਦੀ ਫ਼ੌਰੀ ਕਾਰਵਾਈ ਔਰਤਾਂ ਵਿਰੁੱਧ ਹਿੰਸਾ ਦੀ ਮੁੱਢਲੀ ਜਾਂਚ ਦੌਰਾਨ ਨਿਭਾਅ ਸਕਦੀ ਹੈ ਅਹਿਮ ਭੂਮਿਕਾ: ਏ.ਡੀ.ਜੀ.ਪੀ. ਗੁਰਪ੍ਰੀਤ ਦਿਉ