ਨਵੀਂ ਦਿੱਲੀ, 23 ਜੂਨ 2021 – ਹੀਰੋ ਮੋਟੋਕਾਰਪ 1 ਜੁਲਾਈ 2021 ਤੋਂ ਆਪਣੇ ਮੋਟਰਸਾਈਕਲਾਂ ਅਤੇ ਸਕੂਟਰਾਂ ਦੀਆਂ ਐਕਸ-ਸ਼ੋਅਰੂਮ ਕੀਮਤਾਂ ਵਿਚ ਵਾਧਾ ਕਰਨ ਜਾ ਰਹੀ ਹੈ। ਇਸ ਬਾਰੇ ਹੀਰੋ ਮੋਟੋਕਾਰਪ ਦਾ ਕਹਿਣਾ ਹੈ ਕਿ ਕਮੋਡਿਟੀ ਦੀਆਂ ਕੀਮਤਾਂ ਵਿਚ ਨਿਰੰਤਰ ਵਾਧੇ ਕਾਰਨ ਉਸ ਨੂੰ ਆਪਣੇ ਵਾਹਨਾਂ ਦੀਆਂ ਕੀਮਤਾਂ ਵਧਾਉਣੀਆਂ ਪੈ ਰਹੀਆਂ ਹਨ। ਕੰਪਨੀ ਵੱਲੋਂ ਆਪਣੇ ਸਾਰੇ ਮਾਡਲਾਂ ਦੀਆਂ ਕੀਮਤਾਂ ‘ਚ 3,000 ਰੁਪਏ ਦਾ ਵਾਧਾ ਕੀਤਾ ਜਾ ਰਿਹਾ ਹੈ।
ਪਰ ਇਸ ਦੇ ਨਾਲ ਹੀ ਕੰਪਨੀ ਨੇ ਇਹ ਵੀ ਕਿਹਾ ਹੈ ਕਿ ਕੀਮਤਾਂ ਵਿਚ ਵਾਧਾ ਮੋਟਰਸਾਈਕਲਾਂ ਅਤੇ ਸਕੂਟਰਾਂ ਦੇ ਵੱਖ ਵੱਖ ਮਾਡਲਾਂ ਵਿਚ ਵੱਖ-ਵੱਖ ਹੋਵੇਗਾ। ਪਰ ਇਹ ਵਾਧਾ 3,000 ਰੁਪਏ ਤੋਂ ਵੱਧ ਨਹੀਂ ਹੋਵੇਗਾ। ਇਸ ਤੋਂ ਪਹਿਲਾਂ ਹੀਰੋ ਮੋਟੋਕਾਰਪ ਨੇ ਅਪ੍ਰੈਲ ਵਿਚ ਆਪਣੀਆਂ ਬਾਈਕਸ ਤੇ ਸਕੂਟਰਾਂ ਦੀਆਂ ਕੀਮਤਾਂ ਵਿੱਚ 2500 ਰੁਪਏ ਦਾ ਵਾਧਾ ਕੀਤਾ ਸੀ।