ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ ਹਾਕੀ ਓਲੰਪੀਅਨ ਰਜਿੰਦਰ ਸਿੰਘ ਦਾ ਸਨਮਾਨ

ਅੰਮ੍ਰਿਤਸਰ, 16 ਜੂਨ 2021 – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ ਹਾਕੀ ਓਲੰਪੀਅਨ ਸ. ਰਜਿੰਦਰ ਸਿੰਘ ਨੂੰ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰੂ ਬਖ਼ਸ਼ਿਸ਼ ਸਿਰਪਾਓ ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਸਨਮਾਨਿਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ. ਰਜਿੰਦਰ ਸਿੰਘ ਨੇ ਹਾਕੀ ਖੇਡ ਵਿਚ ਵੱਡੀਆਂ ਮੱਲਾਂ ਮਾਰੀਆਂ ਹਨ। ਉਹ ਭਾਰਤੀ ਹਾਕੀ ਟੀਮ ਦੇ ਚੀਫ ਕੋਚ ਵੀ ਰਹੇ ਹਨ ਅਤੇ ਹਾਕੀ ਖੇਡ ਵਿਚ ਕੀਤੀਆਂ ਪ੍ਰਾਪਤੀਆਂ ਬਦਲੇ ਭਾਰਤ ਸਰਕਾਰ ਵੱਲੋਂ ਦਰੋਣਾਚਾਰੀਆ ਐਵਾਰਡ ਵੀ ਹਾਸਲ ਕਰ ਚੁੱਕੇ ਹਨ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਨੌਜੁਆਨੀ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮਕਸਦ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਥਾਵਾਂ ’ਤੇ ਖੇਡ ਅਕੈਡਮੀਆਂ ਸਥਾਪਿਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੁਰਾਣੇ ਖਿਡਾਰੀਆਂ ਦਾ ਵੱਡਾ ਤਜ਼ਰਬਾ ਹੈ, ਇਸ ਲਈ ਸਮੇਂ ਸਮੇਂ ਨੌਜੁਆਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਇਨ੍ਹਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ।

ਬੀਬੀ ਜਗੀਰ ਕੌਰ ਨੇ ਸ. ਰਜਿੰਦਰ ਸਿੰਘ ਨਾਲ ਸ਼੍ਰੋਮਣੀ ਕਮੇਟੀ ਦੀਆਂ ਹਾਕੀ ਟੀਮਾਂ ਨੂੰ ਇੰਟਰਨੈਸ਼ਨਲ ਪੱਧਰ ’ਤੇ ਪ੍ਰਮੋਟ ਕਰਨ ਲਈ ਵਿਚਾਰ-ਵਟਾਂਦਰਾਂ ਵੀ ਕੀਤਾ। ਸ. ਰਜਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਬੀਬੀ ਜਗੀਰ ਕੌਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸ. ਸੁਰਜੀਤ ਸਿੰਘ ਕੋਚ, ਗਿਆਨੀ ਹਰਦੀਪ ਸਿੰਘ ਜਲਾਲਾਬਾਦ ਆਦਿ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬੀਬੀ ਜਗੀਰ ਕੌਰ ਨੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮ ਕੀਤੇ ਬਰਖ਼ਾਸਤ, ਪੜ੍ਹੋ ਕਿਉਂ ?

ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ