ਪਤਨੀ ਦਾ ਗਲ਼ਾ ਵੱਢ ਕੇ ਕਤਲ ਕਰਨ ਵਾਲੇ ਪਤੀ ਨੇ ਵੀ ਕੀਤੀ ਖ਼ੁਦਕੁਸ਼ੀ

ਬਠਿੰਡਾ, 9 ਜੂਨ 2021 – ਬੀਤੇ ਦਿਨੀਂ ਪਿੰਡ ਭਾਈ ਬਖਤੌਰ ਵਿਚ ਪਤਨੀ ਦਾ ਕਹੀ ਨਾਲ ਗਲ਼ਾ ਵੱਢਕੇ ਬੇਰਹਿਮੀ ਨਾਲ ਕਤਲ ਕਰਨ ਵਾਲੇ ਪਤੀ ਨੇ ਪਿੰਡ ਘਸੋਖਾਨਾ ਦੀ ਵਾਟਰ ਵਰਕਸ ਦੀ ਟੈਕੀ ਵਿਚ ਛਲਾਂਗ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਜ਼ਿਕਰਯੋਗ ਹੈ ਕਿ ਗੁਰਮੀਤ ਸਿੰਘ ਵਾਸੀ ਭਾਈ ਬਖਤੌਰ ਨੇ ਮੰਗਲਵਾਰ ਨੂੰ ਆਪਣੀ ਪਤਨੀ ਦਾ ਕਹੀ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਪਿੰਡ ਤੋਂ ਫਰਾਰ ਹੋ ਗਿਆ ਸੀ।

ਇਸ ਦੌਰਾਨ ਬੁੱਧਵਾਰ ਨੂੰ ਮੌੜ ਪੁਲਸ ਨੂੰ ਪਿੰਡ ਘਸੋਖਾਨਾ ਦੀ ਵਾਟਰ ਵਰਕਸ ਦੀ ਡਿੱਗੀ ਵਿਚ ਲਾਸ਼ ਹੋਣ ਦੀ ਸੂਚਨਾ ਮਿਲ ਸੀ। ਮੌਕੇ ’ਤੇ ਪਹੁੰਚ ਕੇ ਜਾਂਚ ਕਰਨ ’ਤੇ ਪਤਾ ਲੱਗਾ ਕਿ ਉਕਤ ਲਾਸ਼ ਮੁਲਜ਼ਮ ਗੁਰਮੀਤ ਸਿੰਘ ਦੀ ਹੈ ਜੋ ਆਪਣੀ ਪਤਨੀ ਦਾ ਕਤਲ ਕਰਨ ਤੋਂ ਬਾਅਦ ਫਰਾਰ ਹੋ ਗਿਆ ਸੀ।

ਬਿੰਦਰ ਕੌਰ ਦਾ ਆਪਣੇ ਪਤੀ ਨਾਲ ਝਗੜਾ ਚੱਲ ਰਿਹਾ ਹੋਣ ਕਰਕੇ ਪਿਛਲੇ ਸੱਤ ਵਰ੍ਹਿਆਂ ਤੋਂ ਆਪਣੇ ਪੇਕੇ ਪਿੰਡ ਸਿਵੀਆਂ ਰਹਿ ਰਹੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਬਿੰੰਦਰ ਕੌਰ ਦੋ ਦਿਨ ਪਹਿਲਾਂ ਹੀ ਸਹੁਰੇ ਘਰ ਵਾਪਿਸ ਪਰਤੀ ਸੀ। ਬਿੰਦਰ ਕੌਰ ਦਾ ਵਿਆਹ ਕਰੀਬ 20 ਸਾਲ ਪਹਿਲਾਂ ਭਾਈ ਬਖਤੌਰ ਦੇ ਗੁਰਮੀਤ ਸਿੰਘ ਨਾਲ ਹੋਇਆ ਸੀ ਜਿਸ ਦੇ ਘਰ ਇੱਕ ਲੜਕਾ ਅਤੇ ਲੜਕੀ ਪੈਦਾ ਹੋਏ ਸਨ। ਲੜਕੇ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਕੁੱਝ ਸਮਾਂ ਪਹਿਲਾਂ ਆਤਮਹੱਤਿਆ ਕਰ ਲਈ ਸੀ ਜਦੋਂਕਿ ਲੜਕੀ ਪੜ੍ਹਾਈ ਕਰ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੁਲਿਸ ਮੁਲਾਜ਼ਮ ਦੀ ਗਰੀਬ ਦੀ ਮਦਦ ਕਰਦੇ ਹੋਏ ਦੀ ਵੀਡੀਓ ਵਾਇਰਲ, ਲੋਕ ਕਰ ਰਹੇ ਵਾਹ-ਵਾਹ…

ਸੂਬੇ ਵਿਚ ਮੈਡੀਕਲ ਸਿੱਖਿਆ ਨੂੰ ਮਿਲੇਗਾ ਵੱਡਾ ਹੁਲਾਰਾ, 4 ਮੈਡੀਕਲ ਕਾਲਜ ਸਥਾਪਤ ਕੀਤੇ ਜਾਣਗੇ