ਨਵੀਂ ਦਿੱਲੀ, 30 ਦਸੰਬਰ 2020 – ਕੋਰੋਨਾ ਵਾਇਰਸ ਦੇ ਨਵੇਂ ਰੂਪ ਦੀ ਵਜ੍ਹਾ ਕਾਰਨ ਕੇਂਦਰ ਸਰਕਾਰ ਨੇ ਬ੍ਰਿਟੇਨ ਤੋਂ ਆਉਣ-ਜਾਣ ਵਾਲੀਆਂ ਉਡਾਣਾਂ ‘ਤੇ ਲੱਗੀ ਪਾਬੰਦੀ 7 ਜਨਵਰੀ 2021 ਤੱਕ ਵਧਾ ਦਿੱਤਾ ਹੈ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਯੂ. ਕੇ. ਦੀਆਂ ਉਡਾਣਾਂ ‘ਤੇ 31 ਦਸੰਬਰ 2020 ਤੱਕ ਰੋਕ ਲਗਾਈ ਗਈ ਸੀ।
ਇਸ ਦੇ ਨਾਲ ਹੀ ਕੋਰੋਨਾ ਵਾਇਰਸ ਦਾ ਨਵਾਂ ਰੂਪ ਭਾਰਤ ‘ਚ ਵਧ ਰਿਹਾ ਹੈ ਅਤੇ ਬ੍ਰਿਟੇਨ ਤੋਂ ਭਾਰਤ ਪਰਤੇ 20 ਯਾਤਰੀਆਂ ‘ਚ ਹੁਣ ਤੱਕ ਕੋਰੋਨਾ ਵਾਇਰਸ ਦਾ ਨਵਾਂ ਸਟ੍ਰੇਨ ਮਿਲ ਚੁੱਕਿਆ ਹੈ। ਇਸ ਤੋਂ ਪਹਿਲਾਂ ਬੀਤੇ ਦਿਨ ਵੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ 6 ਅਜਿਹੇ ਮਾਮਲੇ ਸਾਹਮਣੇ ਆਏ ਸਨ।