ਚੰਡੀਗੜ੍ਹ, 9 ਮਾਰਚ 2021 – ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਰਿਹਾਇਸ਼ ‘ਤੇ ਈਡੀ ਦੇ ਛਾਪੇ ਦਾ ਮੁੱਦਾ ਵਿਧਾਨ ਸਭਾ ਵਿੱਚ ਵੀ ਗੂੰਜਿਆ। ਜਿਸ ‘ਤੇ ਵੱਖ-ਵੱਖ ਵਿਧਾਇਕਾਂ ਵੱਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕੇਂਦਰ ਖ਼ਿਲਾਫ਼ ਬੋਲਣ ਵਾਲਿਆਂ ਵਿਰੁੱਧ ਈਡੀ ਨੂੰ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਗਲਤ ਰਵਾਇਤ ਹੈ ਜਿਸ ਦਾ ਵਿਰੋਧ ਕਰਨਾ ਚਾਹੀਦਾ ਹੈ।
ਇਸ ਦੇ ਨਾਲ ਹੀ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਗ਼ਲਤ ਤਰੀਕੇ ਨਾਲ ਲੋਕ ਨੁਮਾਇੰਦਿਆਂ ਨੂੰ ਦਬਾਇਆ ਜਾ ਰਿਹਾ ਹੈ। ਇਸ ਖ਼ਿਲਾਫ਼ ਮਤਾ ਲਿਆਉਣਾ ਚਾਹੀਦਾ ਹੈ। ਅਕਾਲੀ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਸਦਨ ’ਚ ਬੋਲਦਿਆਂ ਕਿਹਾ ਕਿ ਕਿਸੇ ਵੀ ਪਾਰਟੀ ਦਾ ਵਿਧਾਇਕ ਹੋਵੇ ਜੇਕਰ ਉਸ ਦੇ ਘਰ ਗਲਤ ਤਰੀਕੇ ਨਾਲ ਰੇਡ ਕੀਤੀ ਜਾਂਦੀ ਹੈ। ਉਸ ਦੇ ਖ਼ਿਲਾਫ਼ ਆਵਾਜ਼ ਉਠਾਉਣੀ ਚਾਹੀਦੀ ਹੈ ਅਤੇ ਕਾਰਵਾਈ ਕਰਨੀ ਚਾਹੀਦੀ ਹੈ।