ਨਵੀਂ ਦਿੱਲੀ, 23 ਅਪ੍ਰੈਲ 2021 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ 10 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੋਵਿਡ ਮਹਾਂਮਾਰੀ ਸਬੰਧੀ ਮੀਟਿੰਗ ਕੀਤੀ। ਮੀਟਿੰਗ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿਦ ਕੇਜਰੀਵਾਲ ਵੀ ਸ਼ਾਮਲ ਸਨ। ਕੇਜਰੀਵਾਲ ਨੇ ਮੀਟਿੰਗ ਦੌਰਾਨ ਆਪਣੇ ਸੰਬੋਧਨ ਦਾ ਕੁਝ ਹਿੱਸਾ ਫੇਸਬੁੱਕ ‘ਤੇ ਲਾਈਵ ਕਰ ਦਿੱਤਾ ਜਿਸ ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਟਿੱਪਣੀ ਕਰਨੀ ਪਈ। ਪੀ.ਐਮ ਮੋਦੀ ਨੇ ਕਿਹਾ ਕਿ ਕਿਸੇ ਵੀ ਸੂਬੇ ਦੇ ਮੁੱਖ ਮੰਤਰੀ ਨੂੰ ਮੀਟਿੰਗ ਦੇ ਪਰੋਟੋਕੋਲ ਨਹੀਂ ਤੋੜਨੇ ਚਾਹੀਦੇ ਤੇ ਇਹ ਗੱਲ ਸਹੀ ਨਹੀਂ ਹੈ ਕਿ ਉਹ ਇਹੋ ਮੀਟਿੰਗ ਦਾ ਸਿੱਧਾ ਪ੍ਰਸਾਰਣ ਕਰੇ। ਜਿਸ ਤੋਂ ਬਾਅਦ ਕੇਜਰੀਵਾਲ ਨੇ ਪੀ.ਐਮ ਮੋਦੀ ਤੋਂ ਮਾਫੀ ਮੰਗੀ ਅਤੇ ਮੁੜ ਅਜਿਹਾ ਨਾ ਕਰਨ ਦੀ ਗੱਲ ਆਖੀ।