ਸੁਲਤਾਨਪੁਰ ਲੋਧੀ, 24 ਮਾਰਚ 2021 – ਸੁਲਤਾਨਪੁਰ ਲੋਧੀ ਦੇ ਥਾਣਾ ਕਬੀਰਪੁਰ ਅਧੀਨ ਆਉਂਦੇ ਮੰਡ ਇਲਾਕੇ ਦੇ ਪਿੰਡ ਬਾਊਪੁਰ ਕਦੀਮ ਦੇ ਇੱਕ ਕਿਸਾਨ ਵੱਲੋਂ ਕਥਿਤ ਤੌਰ ਤੇ ਜ਼ਹਿਰੀਲੀ ਦਵਾਈ ਨਿਗਲਣ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਮ੍ਰਿਤਕ ਕਿਸਾਨ ਲਖਵਿੰਦਰ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਬਾਊਪੁਰ ਕਦੀਮ ਤਹਿਸੀਲ ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਦਾ ਰਹਿਣ ਵਾਲਾ ਸੀ। ਮ੍ਰਿਤਕ ਕਿਸਾਨ ਲਖਵਿੰਦਰ ਸਿੰਘ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਆਗੂ ਸੀ।
ਮ੍ਰਿਤਕ ਕਿਸਾਨ ਵੱਲੋਂ ਬੀਤੀ ਰਾਤ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ ਸੀ। ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ਵਿੱਚ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਵਿੱਚ ਲਿਆਇਆ ਗਿਆ। ਇੱਥੇ ਉਸਦੀ ਹਾਲਤ ਗੰਭੀਰ ਬਣੀ ਹੋਈ ਸੀ। ਡਾਕਟਰਾਂ ਵਲੋਂ ਉਹਨੂੰ ਅੱਗੇ ਰੇਫਰ ਕਰ ਦਿੱਤਾ ਗਿਆ। ਲੋਹੀਆ ਦੇ ਇੱਕ ਨਿਜੀ ਹਸਪਤਾਲ ਵਿੱਚ ਕਿਸਾਨ ਨੂੰ ਦਾਖ਼ਲ ਕਰਵਾਇਆ ਗਿਆ ਅਤੇ ਉੱਥੇ ਹੀ ਕਿਸਾਨ ਲਖਵਿੰਦਰ ਸਿੰਘ ਦੀ ਸਵੇਰੇ 7 ਵਜੇ ਮੌਤ ਹੋ ਗਈ। ਮਿਲੀ ਜਾਣਕਰੀ ਅਨੁਸਾਰ ਮ੍ਰਿਤਕ ਕਿਸਾਨ ਸਰ 16 ਲੱਖ ਰੁਪਏ ਦਾ ਬੈਂਕ ਕਰਜਾ ਸੀ।