ਟਿੱਕਰੀ ਬਾਰਡਰ ’ਤੇ ਇੱਕ ਹੋਰ ਕਿਸਾਨ ਹੋਇਆ ਸ਼ਹੀਦ

ਨਵੀਂ ਦਿੱਲੀ, 14 ਜਨਵਰੀ 2021 – ਦਿੱਲੀ ਬਾਰਡਰਾਂ ’ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਧਰਨਿਆਂ ’ਤੇ ਬੈਠੇ ਕਿਸਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਨਹੀਂ ਰੁਕ ਰਿਹਾ। ਅੱਜ ਫ਼ਿਰ ਮੁਕਤਸਰ ਜ਼ਿਲ੍ਹੇ ਦੇ ਪਿੰਡ ਗੰਧੜ ਦੇ ਕਿਸਾਨ ਇਕਬਾਲ ਸਿੰਘ (45) ਪੁੱਤਰ ਕਰਤਾਰ ਸਿੰਘ, ਜੋ 15 ਦਿਨਾਂ ਤੋਂ ਟਿੱਕਰੀ ਬਾਰਡਰ ’ਤੇ ਸੀ, ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਕਿਸਾਨ ਨੂੰ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਲਿਆਂਦਾ ਗਿਆ ਸੀ, ਜਿਥੇ ਉਸਨੇ ਦਮ ਤੋੜ ਦਿੱਤਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੁਪਰੀਮ ਕੋਰਟ ਵਲੋਂ ਬਣਾਈ ਗਈ ਕਮੇਟੀ ਤੋਂ ਵੱਖ ਹੋਏ ਭੁਪਿੰਦਰ ਸਿੰਘ ਮਾਨ

ਪੰਜਾਬ ਮਿਊਂਸਿਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਮਿਲਿਆ ‘ਜਨਆਗ੍ਰਹ ਸਿਟੀ ਗਵਰਨੈਂਸ ਐਵਾਰਡਜ਼’ 2020 – ਬ੍ਰਹਮ ਮਹਿੰਦਰਾ