ਬਲਾਤਕਾਰ ਦੇ ਮਾਮਲੇ ‘ਚ ਭਗੌੜੇ ਐਲਾਨੇ ਸਿਮਰਜੀਤ ਬੈਂਸ ਦੀ ਪਟੀਸ਼ਨ ‘ਤੇ ਸੁਣਵਾਈ 27 ਮਈ ਤੱਕ ਮੁਲਤਵੀ

ਚੰਡੀਗੜ੍ਹ, 25 ਮਈ 2022 – ਬਲਾਤਕਾਰ ਦੇ ਮਾਮਲੇ ਵਿੱਚ ਲੁਧਿਆਣਾ ਦੀ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੀ ਜ਼ਮਾਨਤ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਪਟੀਸ਼ਨ ’ਤੇ ਹਾਈ ਕੋਰਟ ਨੇ ਸੁਣਵਾਈ ਕਰਦਿਆਂ ਇੱਕ ਵਾਰ ਫਿਰ ਬੈਂਸ ਨੂੰ ਬਿਨਾਂ ਕੋਈ ਰਾਹਤ ਦਿੱਤਿਆਂ ਇਸ ਮਾਮਲੇ ਦੀ ਸੁਣਵਾਈ 27 ਮਈ ਤੱਕ ਮੁਲਤਵੀ ਕਰ ਦਿੱਤੀ ਹੈ।

ਹਾਲਾਂਕਿ ਬੈਂਸ ਨੇ ਆਪਣੇ ਖ਼ਿਲਾਫ਼ ਦਰਜ ਹੋਏ ਬਲਾਤਕਾਰ ਦੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਵੀ ਕੀਤੀ।

ਸਿਮਰਜੀਤ ਬੈਂਸ ਖਿਲਾਫ ਲੁਧਿਆਣਾ ਦੀ ਅਦਾਲਤ ਵਿੱਚ ਕੇਸ ਚੱਲ ਰਿਹਾ ਹੈ। ਬੈਂਸ ਖਿਲਾਫ 10 ਜੁਲਾਈ 2021 ਨੂੰ ਕੇਸ ਦਰਜ ਕੀਤਾ ਗਿਆ ਸੀ। ਬੈਂਸ ਖਿਲਾਫ ਦਰਜ ਹੋਏ ਬਲਾਤਕਾਰ ਦੇ ਇਸ ਮਾਮਲੇ ‘ਚ ਲੁਧਿਆਣਾ ਦੀ ਅਦਾਲਤ ਨੇ 12 ਅਪ੍ਰੈਲ ਨੂੰ ਉਸ ਨੂੰ ਭਗੌੜਾ ਕਰਾਰ ਦਿੱਤਾ ਸੀ, ਬੈਂਸ ਨੇ ਹੁਣ ਹਾਈਕੋਰਟ ਤੋਂ ਇਸ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ ਅਤੇ ਆਪਣੇ ਖਿਲਾਫ ਦਰਜ ਕੀਤੇ ਗਏ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੀ ਵੀ ਮੰਗ ਕੀਤੀ ਹੈ ਅਤੇ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਾਨ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਕੀਤਾ ਲਾਂਚ

ਪੰਜਾਬ ਨੇ ਰਜਿਸਟ੍ਰੇਸ਼ਨ ਅਤੇ ਸਟੈਂਪਾਂ ਤੋਂ ਇਕ ਮਹੀਨੇ ਵਿੱਚ 352.62 ਕਰੋੜ ਰੁਪਏ ਜੁਟਾਏ