ਨਵੀਂ ਦਿੱਲੀ, 2 ਅਪ੍ਰੈਲ 2022 – ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਜਾਰੀ ਹੈ। ਭਾਰਤੀ ਤੇਲ ਮਾਰਕੀਟਿੰਗ ਕੰਪਨੀਆਂ ਨੇ 1 ਅਪ੍ਰੈਲ ਨੂੰ ਸਿਰਫ਼ ਇੱਕ ਦਿਨ ਦੀ ਰਾਹਤ ਤੋਂ ਬਾਅਦ ਅੱਜ (ਸ਼ਨੀਵਾਰ) 2 ਅਪ੍ਰੈਲ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 80-80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ।
ਭਾਰਤੀ ਪੈਟਰੋਲੀਅਮ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ (IOCL) ਦੇ ਤਾਜ਼ਾ ਅਪਡੇਟ ਦੇ ਅਨੁਸਾਰ, ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 102.61 ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 93.87 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ ਹੈ। ਦੱਸ ਦੇਈਏ ਕਿ 31 ਮਾਰਚ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 80-80 ਪੈਸੇ ਪ੍ਰਤੀ ਲੀਟਰ ਦਾ ਉਛਾਲ ਆਇਆ ਸੀ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਪਿਛਲੇ 12 ‘ਚ 10ਵੀਂ ਵਾਰ ਪੈਟਰੋਲ-ਡੀਜ਼ਲ ਮਹਿੰਗਾ ਹੋਇਆ ਹੈ।