ਹੈਦਰਾਬਾਦ ’ਚ ਸਿੱਖ ਲੜਕੀ ਨਾਲ ਗੈਂਗਰੇਪ ਤੇ ਕਤਲ ਕੀਤੇ ਜਾਣ ਦਾ ਮਾਮਲਾ: SGPC ਵਫਦ ਤੇਲੰਗਾਨਾ ਰਵਾਨਾ

  • ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਵਫਦ ਨੂੰ ਪੀੜ੍ਹਤ ਪਰਿਵਾਰ ਕੋਲ ਤੇਲੰਗਾਨਾ ਭੇਜਿਆ

ਅੰਮ੍ਰਿਤਸਰ, 19 ਫਰਵਰੀ 2022 – ਤੇਲੰਗਾਨਾ ਦੇ ਹੈਦਰਾਬਾਦ ’ਚ ਨਾਬਾਲਗ ਸਿੱਖ ਲੜਕੀ ਨਾਲ ਗੈਂਗਰੇਪ ਕਰਕੇ ਉਸ ਨੂੰ ਕਤਲ ਕੀਤੇ ਜਾਣ ਦੇ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖਤ ਨੋਟਿਸ ਲੈਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਇਕ ਵਫਦ ਤੇਲੰਗਾਨਾ ਭੇਜਿਆ ਹੈ। ਭੇਜੇ ਗਏ ਵਫਦ ਵਿਚ ਸਿੱਖ ਮਿਸ਼ਨ ਛੱਤੀਸਗੜ੍ਹ ਦੇ ਇੰਚਾਰਜ ਸ. ਗੁਰਮੀਤ ਸਿੰਘ ਸੈਣੀ, ਸਿੱਖ ਮਿਸ਼ਨ ਆਂਦਰਾ ਪ੍ਰਦੇਸ਼ ਦੇ ਇੰਚਾਰਜ ਸ. ਦਿਲਸ਼ਾਹ ਸਿੰਘ ਅਤੇ ਪ੍ਰਚਾਰਕ ਸ਼ਾਮਲ ਹਨ। ਦਫਤਰ ਤੋਂ ਜਾਰੀ ਪ੍ਰੈਸ ਬਿਆਨ ਰਾਹੀਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਤੇਲੰਗਾਨਾ ਦੇ ਹੈਦਰਾਬਾਦ ਵਿਚ ਵਾਪਰੀ ਇਸ ਮੰਦਭਾਗੀ ਘਟਨਾ ਨੇ ਮਨੁੱਖਤਾ ਦਾ ਸਿਰ ਸ਼ਰਮ ਨਾਲ ਨੀਵਾਂ ਕੀਤਾ ਹੈ।

ਉਨ੍ਹਾਂ ਕਿਹਾ ਕਿ ਦੁੱਖ ਦੀ ਗਲ ਹੈ ਕਿ ਪਿਛਲੇ ਕੁਝ ਸਮੇਂ ਤੋਂ ਸਿੱਖ ਲੜਕੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪਰ ਸਰਕਾਰਾਂ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਵਾਉਣ ਵਿਚ ਅਸਫਲ ਰਹੀਆਂ ਹਨ। ਉਨ੍ਹਾ ਕਿਹਾ ਕਿ ਇਸ ਤੋਂ ਸ਼ਰਮਨਾਕ ਹੋਰ ਕੀ ਹੋ ਸਕਦਾ ਹੈ ਕਿ ਇਕ ਬੇਵੱਸ ਅਤੇ ਇਕੱਲੀ ਲੜਕੀ ’ਤੇ ਸਮੂਹਕ ਰੂਪ ਵਿਚ ਜ਼ੁਲਮ ਕੀਤਾ ਗਿਆ ਪਰ ਪੁਲਿਸ ਇਨਸਾਫ ਦੇਣ ਦੀ ਬਜਾਏ ਪੀੜਤ ਪਰਿਵਾਰ ਤੇ ਦਬਾ ਬਣਾ ਰਹੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀ ਕਿਸੇ ਵੀ ਹਾਲਤ ਵਿਚ ਬਖ਼ਸ਼ੇ ਨਹੀਂ ਜਾਣੇ ਚਾਹੀਦੇ ਅਤੇ ਦੋਸ਼ੀਆਂ ਦੀ ਪਛਾਣ ਕਰਕੇ ਉਦਾਹਰਣ ਪੇਸ਼ ਕਰਦੀ ਕਰੜੀ ਸਜ਼ਾ ਦਿੱਤੀ ਜਾਵੇ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੀੜ੍ਹਤ ਪਰਿਵਾਰ ਦੇ ਨਾਲ ਖੜੀ ਹੈ ਅਤੇ ਸ਼੍ਰੋਮਣੀ ਕਮੇਟੀ ਦਾ ਵਫਦ ਪੀੜ੍ਹਤ ਪਰਿਵਾਰ ਨਾਲ ਮਿਲ ਕੇ ਜੋ ਵੀ ਰਿਪੋਰਟ ਦੇਵੇਗਾ ਉਸ ਅਨੁਸਾਰ ਦੋਸ਼ੀਆਂ ਨੂੰ ਸਜਾ ਦਵਾਉਣ ਲਈ ਸ਼੍ਰੋਮਣੀ ਕਮੇਟੀ ਵਚਨਬਧ ਹੈ। ਜਿਕਰਯੋਗ ਹੈ ਕਿ ਤੇਲੰਗਾਨਾ ਦੇ ਹੈਦਰਾਬਾਦ ਦੇ ਰੰਗਾਰੇਡੀ ਸ਼ੁਭਾਸ਼ਨਗਰ ਵਿਚ ਪਿਛਲੇ ਦਿਨੀ ਇਕ ਸਿੱਖ ਨਬਾਲਗ ਲੜਕੀ ਨਾਲ ਗੈਂਗਰੇਪ ਕਰਕੇ ਉਸ ਨੂੰ ਚੌਥੀ ਮੰਜਲ ਤੋਂ ਥੱਲੇ ਸੁੱਟ ਕੇ ਕਤਲ ਕਰ ਦਿੱਤਾ ਗਿਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਿਰਪੱਖ, ਸੁਤੰਤਰ ਅਤੇ ਸ਼ਾਂਤੀਪੂਰਨ ਮਾਹੌਲ ਵਿੱਚ ਚੋਣਾਂ ਨੇਪਰੇ ਚੜ੍ਹਾਉਣ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਡਾ. ਰਾਜੂ

ਪੰਜਾਬ ਵਿਧਾਨਸਭਾ ਚੋਣਾਂ ਲਈ ਵੋਟਿੰਗ ਸ਼ੁਰੂ, 1304 ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫੈਸਲਾ