ਨਵੀਂ ਦਿੱਲੀ, 23 ਮਈ 2021 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਐਲਾਨ ਕੀਤਾ ਹੈ ਕਿ ਦਿੱਲੀ ਵਿਚ ਇਕ ਹਫ਼ਤੇ ਲਈ ਲਾਕਡਾਊਨ ਹੋਰ ਵਧਾ ਦਿੱਤਾ ਗਿਆ ਹੈ। ਦਿੱਲੀ ਵਿਚ ਹੁਣ 31 ਮਈ ਤੱਕ ਲਾਕਡਾਊਨ ਵਧਾਇਆ ਗਿਆ ਹੈ।
ਦੱਸ ਦੇਈਏ ਕਿ ਦਿੱਲੀ ’ਚ 18 ਅਪ੍ਰੈਲ ਤੋਂ ਸ਼ੁਰੂ ਹੋਈ ਤਾਲਾਬੰਦੀ ਭਲਕੇ ਯਾਨੀ ਕਿ 24 ਮਈ ਨੂੰ ਖ਼ਤਮ ਹੋਣ ਵਾਲੀ ਸੀ। ਇਸ ਤੋਂ ਪਹਿਲਾਂ ਕੇਜਰੀਵਾਲ ਨੇ ਇਸ ਨੂੰ ਇਕ ਹਫ਼ਤੇ ਹੋਰ ਵਧਾਉਣ ਦਾ ਐਲਾਨ ਕਰ ਦਿੱਤਾ ਹੈ। ਹੁਣ ਦਿੱਲੀ ਵਿਚ 31 ਮਈ ਤੱਕ ਤਾਲਾਬੰਦੀ ਜਾਰੀ ਰਹੇਗੀ।