400 ਸਾਲਾ ਪ੍ਰਕਾਸ਼ ਪੁਰਬ ਮੌਕੇ ਲਾਕਡਾਊਨ ਲਗਾਉਣਾ ਬੇਹੱਦ ਮੰਦਭਾਗਾ – ਪਰਮਿੰਦਰ ਢੀਂਡਸਾ

  • 400 ਸਾਲਾ ਪ੍ਰਕਾਸ਼ ਪੁਰਬ ਗੁਰਸਾਗਰ ਸਾਹਿਬ ਵਿਖੇ ਮਨਾਇਆ ਗਿਆ
  • ਲੰਬਿਆਵਾਲਿਆ, ਢੀਂਡਸਾ, ਪੀਰਮੁਹੰਮਦ ਸੋਢੀ ਨੂੰ ਸਨਮਾਨਿਆ ਗਿਆ

ਚੰਡੀਗੜ੍ਹ, 1 ਮਈ 2021 – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਜਨਮ ਦਿਵਸ ਨੂੰ ਸਮਰਪਿਤ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੇ ਲੜੀ ਦੇ ਤਹਿਤ ਅੱਜ ਗੁਰਦੁਆਰਾ ਸ੍ਰੀ ਗੁਰਸਾਗਰ ਸਾਹਿਬ ਨੇਡ਼ੇ ਸੁਖਨਾ ਝੀਲ ਚੰਡੀਗੜ੍ਹ ਵਿਖੇ ਸ਼੍ਰੋਮਣੀ ਸੰਤ ਖ਼ਾਲਸਾ ਇੰਟਰਨੈਸ਼ਨਲ ਫਾਊਂਡੇਸ਼ਨ ( ਰਜਿ.) ਦੇ ਚੇਅਰਮੈਨ ਸ੍ਰੀਮਾਨ ਸੰਤ ਬਾਬਾ ਪ੍ਰਿਤਪਾਲ ਸਿੰਘ ਅਤੇ ਵਾਈਸ ਚੇਅਰਮੈਨ ਭਾਈ ਤੇਜਸਵਰ ਪ੍ਰਤਾਪ ਸਿੰਘ- ਗੋਬਿੰਦ ਦੀ ਅਗਵਾਈ ਹੇਠ ਮਹਾਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ ।

ਧਾਰਮਿਕ ਸਮਾਗਮ ਦੌਰਾਨ ਸਾਬਕਾ ਖਜਾਨਾ ਮੰਤਰੀ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਜਿੱਥੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ , ਪ੍ਰੰਤੂ ਅਜਿਹੇ ਧਾਰਮਿਕ ਸਮਾਗਮ ਸੰਗਤੀ ਰੂਪ ਵਿਚ ਬੈਠ ਕੇ ਹੀ ਮਨਾਏ ਜਾਣ ਵਿੱਚ ਜ਼ਿਆਦਾ ਆਨੰਦ ਆਉਂਦਾ ਹੈ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਹੁੰਦੀਆਂ ਹਨ, ਪ੍ਰੰਤੂ ਸਮੇਂ ਦੀਆਂ ਸਰਕਾਰਾਂ ਨੇ ਲਾਕਡਾਊਨ ਦਾ ਪੀਰੀਅਡ ਇਸ ਵਿਸ਼ਾਲ ਧਾਰਮਿਕ ਸਮਾਗਮ ਦਾ ਦਿਨ ਜਿਸ ਦਿਨ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਦੇਸ਼ਾਂ ਵਿਦੇਸ਼ਾਂ ਵਿੱਚ ਦੀਆਂ ਸੰਗਤਾਂ ਵੱਲੋਂ ਮਨਾਇਆ ਜਾਣਾ ਸੀ , ਚੁਣਿਆ, ਜਿਸ ਦੇ ਚੱਲਦਿਆਂ ਵੱਡੀ ਗਿਣਤੀ ਦੇ ਵਿੱਚ ਸੰਗਤਾਂ ਅਤੇ ਖ਼ਾਸ ਕਰਕੇ ਗੁਰਦੁਆਰਾ ਸਾਹਿਬ ਦੇ ਅਟੁੱਟ ਸ਼ਰਧਾਲੂ ਵੀ ਗੁਰਦੁਆਰਾ ਸਾਹਿਬ ਨਹੀਂ ਪਹੁੰਚ ਸਕੇ।

ਇਸ ਮੌਕੇ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਸੰਤ ਬਾਬਾ ਸ੍ਰੀਮਾਨ ਸੰਤ ਬਾਬਾ ਪ੍ਰਿਤਪਾਲ ਸਿੰਘ ਜੀ ਖਾਲਸਾ ਅਤੇ ਉਨ੍ਹਾਂ ਦੇ ਸਮੂਹ ਜਥੇ ਦਾ ਧੰਨਵਾਦ ਕੀਤਾ । ਸਮਾਗਮ ਦੌਰਾਨ ਸ੍ਰੀਮਾਨ ਸੰਤ ਬਾਬਾ ਪ੍ਰਿਤਪਾਲ ਸਿੰਘ ਦੀ ਅਤੇ ਸ੍ਰੀਮਾਨ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਣਾ ਸਾਹਿਬ ਵੱਲੋਂ ਸਾਂਝੇ ਤੌਰ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਰਫੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ , ਹਰਿਦੁਆਰ ਤੋ ਨਿਰਮਲੇ ਸੰਪਰਦਾ ਦੇ ਮਹੰਤ ਸ੍ਰੀ ਜਸਵਿੰਦਰ ਕੋਠਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਸ ਕਰਨੈਲ ਸਿੰਘ ਪੀਰਮੁਹੰਮਦ ਅਤੇ ਦਵਿੰਦਰ ਸਿੰਘ ਸੋਢੀ ਸਿਆਸੀ ਸਲਾਹਕਾਰ ਸ੍ ਸੁਖਦੇਵ ਸਿੰਘ ਢੀਡਸਾ ਅਤੇ ਗੁਰਨਾਮ ਸਿੰਘ ਸਿੱਧੂ ਦਾ ਸਿਰੋਪਾਓ ਸਾਹਿਬ ਬਖਸਿਸ਼
ਕਰਕੇ ਸਨਮਾਨ ਕੀਤਾ ਗਿਆ ।

ਧਾਰਮਿਕ ਸਮਾਗਮ ਮੌਕੇ ਸੰਗਤਾ ਨੂੰ ਸੰਬੋਧਨ ਕਰਦਿਆ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਸਰਪ੍ਰਸਤ ਅਤੇ ਅਕਾਲੀ ਟਕਸਾਲੀ ਨੇਤਾ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਨੇ ਬਾਬਾ ਪ੍ਰਿਤਪਾਲ ਸਿੰਘ ਦੀ ਜ਼ੋਰਦਾਰ ਸਲਾਘਾ ਕਰਦਿਆ ਕਿਹਾ ਕਿ ਸੰਤ ਜੀ ਨੇ ਬਹੁਤ ਹੀ ਉਤਸ਼ਾਹ ਨਾਲ ਨੌਵੇ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਇਆ ਹੈ । ਇਸ ਮੌਕੇ ਗੁਰਦੁਆਰਾ ਗੁਰਸਾਗਰ ਸਾਹਿਬ ਦੇ ਸਕੱਤਰ ਸ੍ ਜਸਬੀਰ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਇਸ ਸਮਾਗਮ ਦੌਰਾਨ ਦੇਸ਼- ਵਿਦੇਸ਼ ਵਿੱਚੋਂ ਸਿੱਖ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣਾ ਸੀ , ਪਰੰਤੂ ਕੋਰੋਨਾ ਵਾਇਰਸ ਰੂਪੀ ਮਹਾਂਮਾਰੀ ਦੇ ਚਲਦਿਆਂ ਸਿਹਤ ਵਿਭਾਗ ਦੀ ਤਰਫੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਚੱਲਦਿਆਂ ਅੱਜ ਇਸ ਸਮਾਗਮ ਵਿਚ ਸੰਗਤਾਂ ਵੱਡੀ ਗਿਣਤੀ ਵਿੱਚ ਨਹੀਂ ਪਹੁੰਚ ਸਕੀਆਂ ।

ਸੰਤ ਬਾਬਾ ਪ੍ਰਿਤਪਾਲ ਸਿੰਘ ਪਿਛਲੇ ਲੰਬੇ ਸਮੇਂ ਤੋਂ ਆਪਣੇ ਪੂਰੇ ਪਰਿਵਾਰਕ ਜਥੇ ਸਮੇਤ ਇਸ ਸਥਾਨ ਉੱਤੇ ਲੋਕਾਂ ਨੂੰ ਗੁਰੂ ਲੜ ਲੱਗਣ ਲਈ ਪ੍ਰੇਰਿਤ ਕਰਦੇ ਰਹਿੰਦੇ ਹਨ ਅਤੇ ਅਜਿਹੇ ਧਾਰਮਿਕ ਸਮਾਗਮਾਂ ਦਾ ਆਯੋਜਨ ਲੰਮੇ ਸਮੇਂ ਤੋਂ ਹੁੰਦਾ ਆ ਰਿਹਾ ਹੈ । ਇਸ ਤੋਂ ਇਲਾਵਾ ਸਮਾਜ ਸੇਵਾ ਦੇ ਕੰਮਾਂ ਵਿਚ ਸ੍ਰੀਮਾਨ ਸੰਤ ਬਾਬਾ ਪ੍ਰਿਤਪਾਲ ਸਿੰਘ ਅਤੇ ਬਾਬਾ ਜੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਮੇਂ ਸਮੇਂ ਤੇ ਪਾਇਆ ਜਾ ਰਿਹਾ ਯੋਗਦਾਨ ਅੱਜ ਸਭ ਦੇ ਸਾਹਮਣੇ ਇਕ ਮਿਸਾਲ ਬਣ ਚੁੱਕਾ ਹੈ , ਇਸ ਮੌਕੇ ਤੇ ਉੱਘੇ ਸਮਾਜ ਸੇਵੀ ਜਗਜੀਤ ਸਿੰਘ ਗੋਰਾ ਕੰਗ, ਕਿਸਾਨ ਨੇਤਾ ਗੁਰਨਾਮ ਸਿੰਘ ਸਿੱਧੂ, ਸ ਢੀਂਡਸਾ ਦੇ ਸਿਆਸੀ ਸਲਾਹਕਾਰ- ਭਾਈ ਦਵਿੰਦਰ ਸਿੰਘ ਸੋਢੀ , ਭਾਈ ਨਿਰਵੈਰ ਸਿੰਘ ਹਰਮਿੰਦਰ ਸਿੰਘ ਗੁਰਸੇਵਕ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਗੁਰਦੁਆਰਾ ਗੁਰਸਾਗਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸ਼ਾਲਾ’ ਪ੍ਰਕਾਸ਼ ਪੁਰਬ ਮੌਕੇ ਕਰਵਾਏ ਗਏ ਸਮਾਗਮ ਵਿੱਚ ਸ਼ਮੂਲੀਅਤ ਕੀਤੀ । ਸਮਾਗਮ ਦੇ ਅਖੀਰ ਵਿਚ ਭਾਈ ਤੇਜ਼ਸਬਰ ਪ੍ਰਤਾਪ ਸਿੰਘ- ਗੋਬਿੰਦ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਰਾਵੀ ਦਰਿਆ ਕੰਢੇ ਚੱਲ ਰਹੀ ਵੱਡੇ ਪੱਧਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਲਈ ਸਖ਼ਤ ਕਾਰਵਾਈ

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸੀਨੀਅਰ ਸਹਾਇਕ ਲਲਿਤ ਕੁਮਾਰ ਜਿੰਦਲ ਦਾ ਦੇਹਾਂਤ