ਚੰਡੀਗੜ, 16 ਫਰਵਰੀ 2021 – ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਜੇਲ੍ਹ ਸੁਪਰਡੈਂਟ ਕਰਨਾਲ ਨੇ ਕਿਰਤੀ ਕਾਰਕੁਨ ਨੌਦੀਪ ਕੌਰ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਇਸ ਸਬੰਧੀ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਸਵੇਰੇ ਕਰਨਾਲ ਜੇਲ ਦੇ ਸੁਪਰਡੈਂਟ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਫਤਰ ਵਿਖੇ ਫੋਨ ਕਰਕੇ ਕਿਹਾ ਕਿ ਗੁਲਾਟੀ ਨੂੰ ਨੌਦੀਪ ਕੌਰ ਨਾਲ ਮੁਲਾਕਾਤ ਕਰਨ ਲਈ ਪਹਿਲਾਂ ਹਰਿਆਣਾ ਸਰਕਾਰ ਤੋਂ ਪ੍ਰਵਾਨਗੀ ਲੈਣੀ ਹੋਵੇਗੀ