ਚੰਡੀਗੜ੍ਹ, 11 ਜੂਨ 2021 – ਮੌਸਮ ਵਿਭਾਗ ਨੇ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਲਈ ਅਲਰਟ ਜਾਰੀ ਕੀਤਾ ਹੈ ਕਿ ਆਉਣ ਵਾਲੇ ਕੁਝ ਦਿਨਾਂ ਦੌਰਾਨ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਐਤਵਾਰ 13 ਜੂਨ ਤੱਕ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ‘ਚ ਭਾਰੀ ਮੀਂਹ ਪੈ ਸਕਦਾ ਹੈ ਅਤੇ ਤੇਜ਼ ਰਾਫਤਾਰ ਹਵਾਵਾਂ ਵੀ ਚੱਲ ਸਕਦੀਆਂ ਹਨ।
ਮੌਸਮ ਵਿਭਾਗ ਅਨੁਸਾਰ ਪੰਜਾਬ ਤੇ ਹਰਿਆਣਾ ਵਿੱਚ ਮੌਨਸੂਨ ਜੂਨ ਦੇ ਅੰਤ ਵਿੱਚ ਪਹੁੰਚੇਗੀ। ਪਰ ਹੁਣ ਮੌਸਮ ‘ਚ ਇਹ ਤਬਦੀਲੀ ਪੱਛਮੀ ਗੜਬੜੀ ਕਾਰਨ ਆ ਰਹੀ ਹੈ। ਇਸ ਦੌਰਾਨ ਕਹਿਰ ਦੀ ਗਰਮੀ ਨਾਲ ਜੂਝ ਰਹੇ ਲੋਕਾਂ ਨੂੰ ਰਾਹਤ ਮਿਲੇਗੀ।
ਬੀਤੇ ਦਿਨ ਵੀਰਵਾਰ ਸ਼ਾਮ ਨੂੰ ਵੀ ਪੰਜਾਬ ਦੇ ਕੁਝ ਇਲਾਕਿਆਂ ਅਤੇ ਚੰਡੀਗੜ੍ਹ ‘ਚ ਮੀਹ ਪਿਆ ਹੈ ਅਤੇ ਕਿਤੇ-ਕਿਤੇ ਹਲਕੀ ਗੜੇਮਾਰੀ ਵੀ ਹੋਈ ਹੈ।