ਨਵੀਂ ਦਿੱਲੀ, 11 ਦਸੰਬਰ 2020 – ਪੰਜਾਬ ਅਤੇ ਹਰਿਆਣਾ ਸਮੇਤ ਕਈ ਹੋਰ ਸੂਬਿਆਂ ਦੇ ਕਿਸਾਨ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਪਿਛਲੀ 26 ਤਾਰੀਕ ਤੋਂ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ ਅਤੇ ਕਾਨੂੰਨਾਂ ਨੂੰ ਵਾਪਿਸ ਲੈਣ ਲਈ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਜਿਨ੍ਹਾਂ ਨੂੰ ਹੁਣ ਅੰਨਾ ਹਜਾਰੇ ਦਾ ਵੀ ਸਮਰਥਨ ਮਿਲ ਗਿਆ ਹੈ।
80 ਸਾਲਾ ਅੰਨਾ ਹਜਾਰੇ ਨੇ ਕਿਸਾਨਾਂ ਦੇ ਸਮਰਥਨ ‘ਚ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਉਹ ਜਨ ਅੰਦੋਲਨ ਸ਼ੁਰੂ ਕਰਨਗੇ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਅੰਦੋਲਨ ਨੂੰ ਪੂਰਾ ਸਮਰਥਨ ਕਰਦੇ ਹਨ। ਅੰਨਾ ਹਜਾਰੇ ਵੱਲੋਂ ਕਿਸਾਨਾਂ ਵੱਲੋਂ ਕੀਤੇ ਗਏ ਭਾਰਤ ਬੰਦ ਦੇ ਦਿਨ ਰਾਲੇਗਣ-ਸਿੱਧੀ ‘ਚ ਆਪਣੇ ਪਿੰਡ ‘ਚ ਇਕ ਦਿਨ ਦਾ ਵਰਤ ਵੀ ਰੱਖਿਆ ਗਿਆ ਸੀ।