ਨਵੀਂ ਦਿੱਲੀ, 16 ਦਸੰਬਰ 2020 – ਖੇਤੀ ਕਾਨੂੰਨਾਂ ਦੇ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ 20 ਦਿਨਾਂ ਤੋਂ ਵੀ ਜ਼ਿਆਦਾ ਦਾ ਸਮਾਂ ਹੋ ਗਿਆ ਹੈ। ਬੁੱਧਵਾਰ ਸਵੇਰੇ ਫਿਰ ਤੋਂ ਦਿੱਲੀ ਨੋਇਡਾ ਬਾਰਡਰ ਕਿਸਾਨਾਂ ਵੱਲੋਂ ਬੰਦ ਕਰ ਦਿੱਤਾ ਗਿਆ ਹੈ। ਕੁੱਝ ਦਿਨ ਪਹਿਲਾਂ ਨੋਇਡਾ ਬਾਰਡਰ ਨੂੰ ਖੋਲ੍ਹ ਦਿੱਤਾ ਗਿਆ ਸੀ ਪਰ ਹੁਣ ਇੱਕ ਦੂਜੇ ਸੰਗਠਨ ਵੱਲੋਂ ਇਹ ਮੋਰਚਾ ਸੰਭਾਲ ਲਿਆ ਗਿਆ ਹੈ। ਸੁਪਰੀਮ ਕੋਰਟ ‘ਚ ਅੱਜ ਕਿਸਾਨਾਂ ਨਾਲ ਜੁੜੀਆਂ ਅਰਜ਼ੀਆਂ ‘ਤੇ ਵੀ ਸੁਣਵਾਈ ਹੋਣੀ ਹੈ।
ਤੁਹਾਨੂੰ ਦੱਸ ਦੇਈਏ ਕਿ ਕਿਸਾਨਾਂ ਨੇ ਖੇਤੀ ਕਾਨੂੰਨਾਂ ‘ਚ ਸਰਕਾਰ ਦੇ ਸੋਧ ਕਰਨ ਦੇ ਪ੍ਰਸਤਾਵ ਕਰਨ ਨੂੰ ਰੱਦ ਕਰ ਦਿੱਤਾ ਹੈ ਅਤੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।