ਅੰਨਾ ਹਜਾਰੇ ਨੇ ਕੇਂਦਰ ਸਰਕਾਰ ਨੂੰ ਦਿੱਤੀ ਚੇਤਾਵਨੀ

ਨਵੀਂ ਦਿੱਲੀ, 15 ਦਸੰਬਰ 2020 – ਖੇਤੀ ਕਾਨੂੰਨਾਂ ਦੇ ਵਰਿੋਧ ‘ਚ ਕਿਸਾਨਾਂ ਦਾ ਅੰਦੋਲਨ 20ਵੇਂ ਦਿਨ ‘ਚ ਪੁੱਜ ਗਿਆ ਹੈ ਅਤੇ ਕੇਂਦਰ ਸਰਕਾਰ ਦੀਆਂ ਮੁਸ਼ਕਿਲਾਂ ਵਧ ਰਹੀਆਂ ਹਨ ਅਤੇ ਅਜਿਹੇ ‘ਚ ਹੀ ਸਮਾਜ ਸੇਵੀ ਅੰਨਾ ਹਜ਼ਾਰੇ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਇੱਕ ਪੱਤਰ ਲਿਖ ਕੇ ਚੇਤਾਵਨੀ ਦਿੱਤੀ ਹੈ। ਉਨ੍ਹਾਂ ਆਪਣੇ ਪੱਤਰ ‘ਚ ਲਿਖਿਆ ਕਿ ਸਰਕਾਰ ਐਮਐਸ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਸਮੇਤ ਕੇਂਦਰ ਦੀ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਵਿੱਚ ਨਾਕਾਮਯਾਬੀ ਵਿਰੁੱਧ ਫਿਰ ਭੁੱਖ ਹੜਤਾਲ ’ਤੇ ਚਲੇ ਜਾਣਗੇ ਹੈ।

ਪੰਜਾਬ ਅਤੇ ਹਰ‌ਿਆਣਾ ਸਮੇਤ ਕਈ ਹੋਰ ਸੂਬਿਆਂ ਦੇ ਕਿਸਾਨ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਪਿਛਲੀ 26 ਤਾਰੀਕ ਤੋਂ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ ਅਤੇ ਕਾਨੂੰਨਾਂ ਨੂੰ ਵਾਪਿਸ ਲੈਣ ਲਈ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਜਿਨ੍ਹਾਂ ਨੂੰ ਹੁਣ ਅੰਨਾ ਹਜਾਰੇ ਦਾ ਵੀ ਸਮਰਥਨ ਮਿਲ ਗਿਆ ਹੈ।

ਇਸ ਤੋਂ ਪਹਿਲਾਂ 8 ਦਸੰਬਰ ਨੂੰ ਅੰਨਾ ਹਜ਼ਾਰੇ ਵੱਲੋਂ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਮਰਥਨ ਵਿੱਚ ਇੱਕ ਦਿਨ ਦੀ ਭੁੱਖ ਹੜਤਾਲ ਕੀਤੀ ਸੀ। ਇੰਨਾ ਹੀ ਨਹੀਂ ਉਨ੍ਹਾਂ ਚੇਤਾਵਨੀ ਵੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ‘ਲੋਕ ਅੰਦੋਲਨ’ ਕਰਨਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਿਸਾਨਾਂ ਦਾ ਅੰਦੋਲਨ 20ਵੇਂ ਦਿਨ ‘ਚ ਪੁੱਜਿਆ, ਭਲਕੇ ਮੋਦੀ ਕੈਬਨਿਟ ਕਰੇਗੀ ਮੀਟਿੰਗ

ਇਸ ਵਾਰ ਨਹੀਂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ, ਪੜ੍ਹੋ ‌ਕਿਉਂ ?