ਨਵੀਂ ਦਿੱਲੀ, 12 ਦਸੰਬਰ 2020 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤੀ ਵਣਜ ਅਤੇ ਉਦਯੋਗ ਫੈਡਰੇਸ਼ਨ (ਐਫ. ਆਈ. ਸੀ. ਸੀ. ਆਈ.) ਦੀ 93ਵੀਂ ਸਾਲਾਨਾ ਆਮ ਬੈਠਕ (ਏ. ਜੀ. ਐਮ.) ਦਾ ਵੀਡੀਓ ਕਾਨਫ਼ਰੰਸਿੰਗ ਰਾਹੀਂ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਖੇਤੀ ਖੇਤਰ ਅਤੇ ਉਸ ਨਾਲ ਜੁੜੇ ਹੋਰ ਸੈਕਟਰਾਂ, ਜਿਵੇਂ ਖੇਤੀਬਾੜੀ ਦੇ ਬੁਨਿਆਦੀ ਢਾਂਚੇ, ਫੂਡ ਪ੍ਰੋਸੈਸਿੰਗ, ਸਟੋਰੇਜ, ਕੋਲਡ ਚੈਨ ਵਿਚਲੀਆਂ ਦੀਵਾਰਾਂ ਨੂੰ ਹੁਣ ਹਟਾਇਆ ਜਾ ਰਿਹਾ ਹੈ ਅਤੇ ਸਾਰੀਆਂ ਰੁਕਾਵਟਾਂ ਨੂੰ ਦੂਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਅੱਜ ਭਾਰਤ ਦੇ ਕਿਸਾਨਾਂ ਕੋਲ ਆਪਣੀ ਫ਼ਸਲ ਮੰਡੀਆਂ ਦੇ ਨਾਲ ਹੀ ਬਾਹਰ ਵੀ ਵੇਚਣ ਦਾ ਬਦਲ ਹੈ। ਅੱਜ ਭਾਰਤ ‘ਚ ਮੰਡੀਆਂ ਦਾ ਆਧੁਨਿਕੀਕਰਨ ਤਾਂ ਹੋ ਹੀ ਰਿਹਾ ਹੈ, ਕਿਸਾਨਾਂ ਨੂੰ ਡਿਜੀਟਲ ਪਲੇਟਫ਼ਾਰਮ ‘ਤੇ ਫ਼ਸਲ ਵੇਚਣ ਤੇ ਖ਼ਰੀਦਣ ਦਾ ਵੀ ਬਦਲ ਦਿੱਤਾ ਗਿਆ ਹੈ। ਇਨ੍ਹਾਂ ਸਾਰੇ ਯਤਨਾਂ ਦਾ ਇਹੀ ਉਦੇਸ਼ ਹੈ ਕਿ ਕਿਸਾਨਾਂ ਦੀ ਆਮਦਨ ਵਧੇ, ਦੇਸ਼ ਦਾ ਕਿਸਾਨ ਖ਼ੁਸ਼ਹਾਲ ਹੋਵੇ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਦਾ ਕਿਸਾਨ ਖ਼ੁਸ਼ਹਾਲ ਹੋਵੇਗਾ ਤਾਂ ਦੇਸ਼ ਵੀ ਖ਼ੁਸ਼ਹਾਲ ਹੋਵੇਗਾ।
ਉਨ੍ਹਾਂ ਕਿਹਾ ਕਿ ਇਨ੍ਹਾਂ ਸੁਧਾਰਾਂ ਤੋਂ ਬਾਅਦ ਕਿਸਾਨਾਂ ਨੂੰ ਨਵੇਂ ਬਾਜ਼ਾਰ, ਨਵੇਂ ਬਦਲ ਅਤੇ ਟੈਕਨਾਲੋਜੀ ਦਾ ਫ਼ਾਇਦਾ ਹੋਵੇਗਾ। ਦੇਸ਼ ਦਾ ਕੋਲਡ ਸਟੋਰੇਜ ਇੰਫਰਾਸਟਰਕਚਰ ਆਧੁਨਿਕ ਹੋਵੇਗਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਖੇਤੀ ਖੇਤਰ ‘ਚ ਵਧੇਰੇ ਨਿਵੇਸ਼ ਹੋਵੇਗਾ ਅਤੇ ਇਸ ਸਭ ਦਾ ਸਭ ਤੋਂ ਵਧੇਰੇ ਫ਼ਾਇਦਾ ਮੇਰੇ ਦੇਸ਼ ਦੇ ਕਿਸਾਨਾਂ ਨੂੰ ਹੋਵੇਗਾ।
ਵੀਡੀਓ ਵੀ ਦੇਖੋ…