ਰਾਜਸਥਾਨ ‘ਚ ਵਾਪਰੇ ਦਰਦਨਾਕ ਹਾਦਸੇ ‘ਚ 11 ਦੀ ਮੌ+ਤ: ਸੜਕ ਕਿਨਾਰੇ ਖੜ੍ਹੀ ਬੱਸ ਨੂੰ ਟਰੱਕ ਨੇ ਪਿੱਛੇ ਤੋਂ ਮਾਰੀ ਟੱਕਰ, ਕਈਆਂ ਨੂੰ ਕੁਚਲਿਆ

  • ਹਾਦਸੇ ‘ਚ 12 ਤੋਂ ਵੱਧ ਲੋਕ ਜ਼ਖਮੀ

ਰਾਜਸਥਾਨ, 13 ਸਤੰਬਰ 2023 – ਭਰਤਪੁਰ ‘ਚ ਦਰਦਨਾਕ ਹਾਦਸੇ ‘ਚ 11 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ 12 ਤੋਂ ਵੱਧ ਲੋਕ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਲਖਨਪੁਰ, ਨਦਬਾਈ, ਹਲੇਆਣਾ ਅਤੇ ਵੈਰ ਥਾਣਿਆਂ ਦੀ ਪੁਲਸ ਮੌਕੇ ‘ਤੇ ਪਹੁੰਚ ਗਈ।

ਇਹ ਘਟਨਾ ਲਖਨਪੁਰ ਥਾਣਾ ਖੇਤਰ ਦੇ ਨੈਸ਼ਨਲ ਹਾਈਵੇਅ 21 ‘ਤੇ ਹੰਤਾਰਾ ਨੇੜੇ ਸਵੇਰੇ 5:30 ਵਜੇ ਦੀ ਦੱਸੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਮੌਕੇ ‘ਤੇ ਹਾਹਾਕਾਰ ਮੱਚ ਗਈ। ਮਰਨ ਵਾਲਿਆਂ ਵਿੱਚ 6 ਔਰਤਾਂ ਅਤੇ 5 ਪੁਰਸ਼ ਸ਼ਾਮਲ ਹਨ। ਸਾਰੇ ਮ੍ਰਿਤਕ ਭਾਵਨਗਰ (ਗੁਜਰਾਤ) ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

ਪੁਲਿਸ ਮੁਤਾਬਕ ਬੱਸ ਭਾਵਨਗਰ ਤੋਂ ਮਥੁਰਾ ਦੇ ਰਸਤੇ ਹਰਿਦੁਆਰ ਜਾ ਰਹੀ ਸੀ। ਸਵੇਰੇ ਭਰਤਪੁਰ-ਆਗਰਾ ਹਾਈਵੇਅ ‘ਤੇ ਬੱਸ ਅਚਾਨਕ ਖਰਾਬ ਹੋ ਗਈ। ਡਰਾਈਵਰ ਤੇ ਉਸ ਦੇ ਸਾਥੀ ਸਮੇਤ ਹੋਰ ਸਵਾਰੀਆਂ ਵੀ ਬੱਸ ਤੋਂ ਉਤਰ ਗਈਆਂ। ਡਰਾਈਵਰ ਅਤੇ ਉਸ ਦੇ ਸਾਥੀ ਬੱਸ ਨੂੰ ਠੀਕ ਕਰ ਰਹੇ ਸਨ ਜਦੋਂ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਅਤੇ ਸਾਈਡ ‘ਤੇ ਖੜ੍ਹੇ ਲੋਕਾਂ ਨੂੰ ਕੁਚਲ ਦਿੱਤਾ। ਇਸ ਦੌਰਾਨ ਉਥੋਂ ਲੰਘ ਰਹੇ ਹੋਰ ਵਾਹਨਾਂ ਦੇ ਚਾਲਕਾਂ ਨੇ ਸੜਕ ‘ਤੇ ਬੇਹੋਸ਼ ਪਏ ਲੋਕਾਂ ਨੂੰ ਦੇਖ ਕੇ ਪੁਲਸ ਨੂੰ ਫੋਨ ਕੀਤਾ ਅਤੇ ਐਂਬੂਲੈਂਸ ਬੁਲਾਈ। ਸਾਰਿਆਂ ਦੀਆਂ ਲਾਸ਼ਾਂ ਨੂੰ ਭਰਤਪੁਰ ਜ਼ਿਲ੍ਹਾ ਹਸਪਤਾਲ ਦੇ ਮੁਰਦਾਘਰ ‘ਚ ਰੱਖਿਆ ਗਿਆ ਹੈ।

ਹਾਦਸੇ ਤੋਂ ਬਾਅਦ ਲਾਸ਼ਾਂ ਹਾਈਵੇਅ ‘ਤੇ ਖਿੱਲਰ ਗਈਆਂ। ਉਥੇ ਮੌਜੂਦ ਲੋਕਾਂ ਨੇ ਇਕ-ਇਕ ਲਾਸ਼ ਨੂੰ ਸੜਕ ਦੇ ਵਿਚਕਾਰੋਂ ਹਟਾ ਕੇ ਇਕ ਪਾਸੇ ਰੱਖ ਦਿੱਤਾ। ਇਸ ਦੇ ਨਾਲ ਹੀ ਹਾਈਵੇਅ ‘ਤੇ ਜਾਮ ਲੱਗ ਗਿਆ। ਪੁਲਸ ਨੇ ਦੱਸਿਆ ਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਟੱਕਰ ਕਿਸ ਵਾਹਨ ਨੇ ਮਾਰੀ ਹੈ। ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹੋਸ਼ ‘ਚ ਆਉਣ ‘ਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਫਿਰੌਤੀ ਰੈਕੇਟ ਦਾ ਪਰਦਾਫਾਸ਼, ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਕਾਬੂ; ਦੋ ਪਿਸਤੌਲ ਵੀ ਬਰਾਮਦ

ਭਾਰਤ ਏਸ਼ੀਆ ਕੱਪ ਦੇ ਫਾਈਨਲ ‘ਚ, ਸੁਪਰ-4 ਮੈਚ ‘ਚ ਸ਼੍ਰੀਲੰਕਾ ਨੂੰ 41 ਦੌੜਾਂ ਨਾਲ ਹਰਾਇਆ