ਹੈਦਰਾਬਾਦ, 23 ਮਾਰਚ 2022 – ਹੈਦਰਾਬਾਦ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ। ਇੱਥੋਂ ਦੇ ਬੋਯਾਗੁਡਾ ਇਲਾਕੇ ਵਿੱਚ ਕਬਾੜ ਦੇ ਗੋਦਾਮ ਵਿੱਚ ਅੱਗ ਲੱਗਣ ਕਾਰਨ 11 ਲੋਕ ਜ਼ਿੰਦਾ ਸੜ ਗਏ। ਮਰਨ ਵਾਲੇ ਸਾਰੇ ਲੋਕ ਬਿਹਾਰ ਦੇ ਰਹਿਣ ਵਾਲੇ ਸਨ ਅਤੇ ਇੱਥੇ ਕਬਾੜ ਦੇ ਗੋਦਾਮ ਵਿੱਚ ਕੰਮ ਕਰਦੇ ਸਨ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਹੈਦਰਾਬਾਦ ਦੇ ਡੀਸੀਪੀ ਸੈਂਟਰਲ ਜ਼ੋਨ ਨੇ ਦੱਸਿਆ ਕਿ ਸਾਰੀਆਂ 11 ਲਾਸ਼ਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਜਿੱਥੇ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਹੁਣ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਮਾਰੇ ਗਏ ਸਾਰੇ ਮਜ਼ਦੂਰ ਬਿਹਾਰ ਦੇ ਸਨ।
ਸਮਾਚਾਰ ਏਜੰਸੀ ਏਐਨਆਈ ਦੇ ਅਨੁਸਾਰ, ਗਾਂਧੀ ਨਗਰ ਦੇ ਐਸਐਚਓ ਮੋਹਨ ਰਾਓ ਨੇ ਦੱਸਿਆ ਕਿ ਗੋਦਾਮ ਵਿੱਚ 12 ਲੋਕ ਮੌਜੂਦ ਸਨ। ਇਨ੍ਹਾਂ ‘ਚੋਂ 11 ਲੋਕਾਂ ਦੀ ਮੌਤ ਹੋ ਗਈ। ਜਦਕਿ 1 ਨੂੰ ਜ਼ਿੰਦਾ ਬਚਾਇਆ ਗਿਆ ਹੈ। ਡੀਆਰਐਫ ਬਚਾਅ ਵਿੱਚ ਲੱਗੀ ਹੋਈ ਹੈ। ਹਾਲਾਂਕਿ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਪਰ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।