- ਕਾਨੂੰਨ ਬਣਾਉਣ ਤੋਂ ਪਹਿਲਾਂ ਸਹਿਮਤੀ ਲੈਣੀ ਚਾਹੀਦੀ ਹੈ – ਸੰਦੀਪ ਪਾਠਕ
ਨਵੀਂ ਦਿੱਲੀ, 29 ਜੂਨ 2023 – ਆਮ ਆਦਮੀ ਪਾਰਟੀ ਨੇ ਯੂਨੀਫਾਰਮ ਸਿਵਲ ਕੋਡ ਦਾ ਸਮਰਥਨ ਕੀਤਾ ਹੈ। ‘ਆਪ’ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਕਿਹਾ, ‘ਅਸੀਂ ਇਸ ਦਾ ਸਮਰਥਨ ਕਰਦੇ ਹਾਂ। ਪਰ ਇਸ ਦੇ ਲਈ ਸਾਰੇ ਧਰਮਾਂ ਦੇ ਲੋਕਾਂ, ਰਾਜਨੀਤਿਕ ਪਾਰਟੀਆਂ ਅਤੇ ਸੰਗਠਨਾਂ ਨਾਲ ਸਲਾਹ ਮਸ਼ਵਰਾ ਕਰਕੇ ਸਹਿਮਤੀ ਬਣਾਈ ਜਾਣੀ ਚਾਹੀਦੀ ਹੈ। ਇਸ ਤੋਂ ਇੱਕ ਦਿਨ ਪਹਿਲਾਂ ਪੀਐਮ ਮੋਦੀ ਨੇ ਯੂਨੀਫਾਰਮ ਸਿਵਲ ਕੋਡ ਦੀ ਵਕਾਲਤ ਕੀਤੀ ਸੀ।
22ਵੇਂ ਕਾਨੂੰਨ ਕਮਿਸ਼ਨ ਨੇ ਯੂਸੀਸੀ ‘ਤੇ ਆਮ ਲੋਕਾਂ, ਸੰਸਥਾਵਾਂ ਅਤੇ ਧਾਰਮਿਕ ਸੰਸਥਾਵਾਂ ਤੋਂ ਟਿੱਪਣੀਆਂ ਮੰਗੀਆਂ ਹਨ। ਹੁਣ ਤੱਕ 8.5 ਲੱਖ ਜਵਾਬ ਵੀ ਮਿਲ ਚੁੱਕੇ ਹਨ। ਜੇਕਰ UCC ਬਾਰੇ ਕੋਈ ਬਿੱਲ ਸੰਸਦ ਵਿੱਚ ਪੇਸ਼ ਕੀਤਾ ਜਾਂਦਾ ਹੈ, ਤਾਂ ਇਸਨੂੰ ਪਾਸ ਕਰਨ ਲਈ ਦੋ ਤਿਹਾਈ ਬਹੁਮਤ ਦੀ ਲੋੜ ਹੋਵੇਗੀ। ਐਨਡੀਏ ਦੇ ਲੋਕ ਸਭਾ ਵਿੱਚ 330 ਅਤੇ ਰਾਜ ਸਭਾ ਵਿੱਚ 110 ਸੰਸਦ ਮੈਂਬਰ ਹਨ। ਬਿੱਲ ਨੂੰ ਪਾਸ ਕਰਨ ਲਈ ਲੋਕ ਸਭਾ ਵਿੱਚ 362 ਅਤੇ ਰਾਜ ਸਭਾ ਵਿੱਚ 167 ਮੈਂਬਰਾਂ ਦਾ ਸਮਰਥਨ ਜ਼ਰੂਰੀ ਹੈ। ‘ਆਪ’ ਦਾ ਲੋਕ ਸਭਾ ‘ਚ ਇਕ, ਜਦਕਿ ਰਾਜ ਸਭਾ ‘ਚ 10 ਸੰਸਦ ਮੈਂਬਰ ਹਨ।