ਨਵੀਂ ਦਿੱਲੀ, 4 ਅਕਤੂਬਰ 2023 – ਦਿੱਲੀ ਦੇ ਆਬਕਾਰੀ ਘੁਟਾਲੇ ਵਿਚ ਈ.ਡੀ. ਨੇ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦੇਈਏ ਕਿ ਸੰਜੇ ਸਿੰਘ ਦੀ ਗ੍ਰਿਫਤਾਰੀ ਈ. ਡੀ. ਵਲੋਂ ਕਰੀਬ 10 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਕੀਤੀ ਗਈ ਹੈ। ਈਡੀ ਦੀ ਟੀਮ ਬੁੱਧਵਾਰ ਸਵੇਰੇ 7 ਵਜੇ ਉਨ੍ਹਾਂ ਦੇ ਦਿੱਲੀ ਸਥਿਤ ਘਰ ਪਹੁੰਚੀ ਸੀ।
ਦੱਸਿਆ ਜਾ ਰਿਹਾ ਹੈ ਕਿ ਆਬਕਾਰੀ ਨੀਤੀ ਮਾਮਲੇ ‘ਚ ਕਰੀਬ 7-8 ਅਧਿਕਾਰੀ ਜਾਂਚ ਕਰ ਰਹੇ ਸਨ। ਸੰਜੇ ਸਿੰਘ ਦਾ ਨਾਂ ਆਬਕਾਰੀ ਨੀਤੀ ਕੇਸ ਦੀ ਚਾਰਜਸ਼ੀਟ ਵਿੱਚ ਵੀ ਹੈ। ਮਨੀਸ਼ ਸਿਸੋਦੀਆ ਇਸ ਮਾਮਲੇ ਵਿੱਚ ਜੇਲ੍ਹ ਵਿੱਚ ਹਨ।