ਆਰਮੀ ਟਰੱਕ ਨਾਲ ਵਾਪਰਿਆ ਹਾਦਸਾ, 16 ਜਵਾਨ ਸ਼ਹੀਦ

ਉੱਤਰੀ ਸਿੱਕਮ, 23 ਦਸੰਬਰ 2022 – ਉੱਤਰੀ ਸਿੱਕਮ ਵਿੱਚ ਸ਼ੁੱਕਰਵਾਰ ਨੂੰ ਇੱਕ ਆਰਮੀ ਟਰੱਕ ਨਾਲ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ 16 ਜਵਾਨ ਸ਼ਹੀਦ ਹੋਏ ਹਨ। ਇਸ ਹਾਦਸੇ ਵਿੱਚ ਚਾਰ ਜਵਾਨ ਜ਼ਖ਼ਮੀ ਵੀ ਹੋਏ ਹਨ।

ਭਾਰਤੀ ਫੌਜ ਨੇ ਇੱਕ ਬਿਆਨ ਵਿੱਚ ਕਿਹਾ ਕਿ 23 ਦਸੰਬਰ, 2022 ਨੂੰ ਉੱਤਰੀ ਸਿੱਕਮ ਦੇ ਜੇਮਾ ਵਿੱਚ ਇੱਕ ਫੌਜੀ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਦਰਦਨਾਕ ਸੜਕ ਹਾਦਸੇ ਵਿੱਚ ਭਾਰਤੀ ਫੌਜ ਦੇ 16 ਜਵਾਨ ਸ਼ਹੀਦ ਹੋ ਗਏ ਹਨ।

ਫੌਜ ਨੇ ਦੱਸਿਆ ਕਿ ਹਾਦਸਾਗ੍ਰਸਤ ਵਾਹਨ ਤਿੰਨ ਵਾਹਨਾਂ ਦੇ ਕਾਫਲੇ ਦਾ ਹਿੱਸਾ ਸੀ, ਜੋ ਸਵੇਰੇ ਚਟਾਨ ਤੋਂ ਥੰਗੂ ਵੱਲ ਵਧਿਆ ਸੀ। ਜੇਮਾ ਨੂੰ ਜਾਂਦੇ ਸਮੇਂ ਤੇਜ਼ ਮੋੜ ‘ਤੇ ਗੱਡੀ ਫਿਸਲ ਕੇ ਹੇਠਾਂ ਖੱਡ ‘ਚ ਜਾ ਡਿੱਗੀ। ਹਾਦਸੇ ਤੋਂ ਤੁਰੰਤ ਬਾਅਦ ਬਚਾਅ ਮੁਹਿੰਮ ਸ਼ੁਰੂ ਕੀਤੀ ਗਈ ਅਤੇ ਚਾਰ ਜ਼ਖਮੀ ਸੈਨਿਕਾਂ ਨੂੰ ਏਅਰਲਿਫਟ ਕੀਤਾ ਗਿਆ ਹੈ। ਇਸ ਹਾਦਸੇ ‘ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਵੀ ਦੁੱਖ ਜ਼ਾਹਰ ਕੀਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਿੱਜੀ ਹੋਟਲ ‘ਚੋਂ ਲੜਕਾ-ਲੜਕੀ ਦੀ ਭੇਦ-ਭਰੇ ਹਲਾਤਾਂ ‘ਚ ਮਿਲੀ ਲਾਸ਼, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਹੁਣ ਚੋਰਾਂ ਨੇ ਪੁਲਿਸ ਮੁਲਾਜ਼ਮ ਵੀ ਨਹੀਂ ਛੱਡਿਆ, ਲੁਧਿਆਣਾ ‘ਚ ਐਡੀਸ਼ਨਲ SHO ਦੇ ਮੋਟਰਸਾਈਕਲ ‘ਤੇ ਹੱਥ ਕੀਤਾ ਸਾਫ