ਮੁੰਬਈ, 24 ਅਪ੍ਰੈਲ 2024 – ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਪਤਨੀ ਸੁਨੇਤਰਾ ਪਵਾਰ ਵੀ ਇਸ ਵਾਰ ਚੋਣ ਮੈਦਾਨ ‘ਚ ਉਤਰ ਚੁੱਕੀ ਹੈ। ਉਹ ਬਾਰਾਮਤੀ ਲੋਕ ਸਭਾ ਸੀਟ ਤੋਂ ਚੋਣ ਲੜ ਰਹੀ ਹੈ। ਅਜਿਹੇ ‘ਚ ਪਾਰਥ ਪਵਾਰ ਇਸ ਲੋਕ ਸਭਾ ਚੋਣ ‘ਚ ਆਪਣੀ ਮਾਂ ਸੁਨੇਤਰਾ ਪਵਾਰ ਨਾਲ ਪ੍ਰਚਾਰ ‘ਚ ਰੁੱਝੇ ਹੋਏ ਹਨ। ਜਿਸ ਤੋਂ ਬਾਅਦ ਦੋਵਾਂ ਨੂੰ ਵਾਈ ਪਲੱਸ ਸੁਰੱਖਿਆ ਦਿੱਤੀ ਜਾ ਰਹੀ ਹੈ।
ਦੱਸ ਦਈਏ ਕਿ ਅਜੀਤ ਪਵਾਰ ਦੇ ਬੇਟੇ ਪਾਰਥ ਪਵਾਰ ਨੇ 2019 ਵਿੱਚ ਮਾਵਲ ਲੋਕ ਸਭਾ ਸੀਟ ਤੋਂ ਚੋਣ ਲੜੀ ਸੀ, ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪੁਣੇ ਦੇ ਪੁਲਿਸ ਕਮਿਸ਼ਨਰ ਅਮਿਤੇਸ਼ ਕੁਮਾਰ ਦਾ ਕਹਿਣਾ ਹੈ ਕਿ ਵਾਈ ਪਲੱਸ ਸੁਰੱਖਿਆ ਕਵਰ ਦੇਣ ਦਾ ਫੈਸਲਾ ਰਾਜ ਸਰਕਾਰ ਨੇ ਲਿਆ ਹੈ।
ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਨੇ ਦੱਸਿਆ ਕਿ ਸੁਰੱਖਿਆ ਚਿੰਤਾਵਾਂ ਕਾਰਨ ਪਾਰਥ ਨੂੰ ਸੁਰੱਖਿਆ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਾਰਥ ਪਵਾਰ ਆਪਣੀ ਮਾਂ ਲਈ ਚੋਣ ਪ੍ਰਚਾਰ ਦੌਰਾਨ ਲੋਕਾਂ ਤੱਕ ਪਹੁੰਚ ਕਰ ਰਹੇ ਹਨ। ਉਸ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਸਨ ਕਿਉਂਕਿ ਉਹ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਯਾਤਰਾ ਕਰ ਰਿਹਾ ਸੀ। ਦੱਸ ਦੇਈਏ ਕਿ Y-Plus ਸੁਰੱਖਿਆ ਵਿੱਚ ਆਮ ਤੌਰ ‘ਤੇ ਇੱਕ ਜਾਂ ਦੋ ਕਮਾਂਡੋ ਦੇ ਨਾਲ 11 ਮੈਂਬਰੀ ਟੀਮ ਸ਼ਾਮਲ ਹੁੰਦੀ ਹੈ।