ਨਵੀਂ ਦਿੱਲੀ, 10 ਫਰਵਰੀ 2022 – ਲਖੀਮਪੁਰ ਖੀਰੀ ਹਿੰਸਾ ਦੇ ਮੁੱਖ ਦੋਸ਼ੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਹਾਈ ਕੋਰਟ ਵਲੋਂ ਅੱਜ ਜ਼ਮਾਨਤ ਮਿਲ ਗਈ ਹੈ। ਆਸ਼ੀਸ਼ ‘ਤੇ ਕਿਸਾਨਾਂ ਨੂੰ ਜੀਪ ਨਾਲ ਕੁਚਲਣ ਦਾ ਇਲਜ਼ਾਮ ਹੈ। ਆਸ਼ੀਸ਼ ਨੂੰ 9 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ।