ਕਤਰ ‘ਚ 8 ਸਾਬਕਾ ਭਾਰਤੀ ਜਲ ਸੈਨਿਕਾਂ ਦੀ ਫਾਂਸੀ ਦੀ ਸਜ਼ਾ ਵਿਰੁੱਧ ਅਰਜ਼ੀ ਮਨਜ਼ੂਰ: ਜਲਦ ਹੋਵੇਗੀ ਸੁਣਵਾਈ

  • ਜਾਸੂਸੀ ਦੇ ਦੋਸ਼ ਸਾਰੇ ਜਣੇ ਇੱਕ ਸਾਲ ਤੋਂ ਜੇਲ੍ਹ ‘ਚ ਹਨ

ਨਵੀਂ ਦਿੱਲੀ, 24 ਨਵੰਬਰ 2023 – ਕਤਰ ਦੀ ਅਦਾਲਤ ਨੇ 8 ਸਾਬਕਾ ਭਾਰਤੀ ਜਲ ਸੈਨਿਕਾਂ ਦੀ ਮੌਤ ਦੀ ਸਜ਼ਾ ਵਿਰੁੱਧ ਪਟੀਸ਼ਨ ਸਵੀਕਾਰ ਕਰ ਲਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਮਾਮਲੇ ਦੀ ਸੁਣਵਾਈ ਦੀ ਤਰੀਕ ਵੀ ਜਲਦੀ ਤੈਅ ਕੀਤੀ ਜਾਵੇਗੀ। ਭਾਰਤ ਸਰਕਾਰ ਨੇ ਕਰੀਬ 15 ਦਿਨ ਪਹਿਲਾਂ ਸਾਬਕਾ ਭਾਰਤੀ ਜਲ ਸੈਨਿਕਾਂ ਦੀ ਸਜ਼ਾ ਵਿਰੁੱਧ ਅਪੀਲ ਕੀਤੀ ਸੀ। ਹਾਲਾਂਕਿ ਇਸ ਮਾਮਲੇ ਵਿੱਚ ਕਤਰ ਜਾਂ ਭਾਰਤ ਸਰਕਾਰ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ 9 ਨਵੰਬਰ ਨੂੰ ਅਪੀਲ ਦਾਇਰ ਕਰਨ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਕਿਹਾ ਸੀ- ਭਾਰਤ ਨੂੰ ਇਨ੍ਹਾਂ ਸੈਨਿਕਾਂ ਨੂੰ ਮਿਲਣ ਲਈ ਦੂਜੀ ਕੌਂਸਲਰ ਪਹੁੰਚ ਵੀ ਮਿਲੀ ਹੈ। ਭਾਰਤ ਸਰਕਾਰ ਲਗਾਤਾਰ ਕਤਰ ਦੇ ਸੰਪਰਕ ਵਿੱਚ ਹੈ। ਇਹ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ।

ਕਤਰ ਵਿਚ ਜਿਨ੍ਹਾਂ 8 ਸਾਬਕਾ ਜਲ ਸੈਨਾ ਅਧਿਕਾਰੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ, ਉਨ੍ਹਾਂ ਦੇ ਨਾਂ ਹਨ- ਕੈਪਟਨ ਨਵਤੇਜ ਸਿੰਘ ਗਿੱਲ, ਕੈਪਟਨ ਸੌਰਭ ਵਸ਼ਿਸ਼ਟ, ਕੈਪਟਨ ਬੀਰੇਂਦਰ ਕੁਮਾਰ ਵਰਮਾ, ਕਮਾਂਡਰ ਪੂਰਨੇਂਦੂ ਤਿਵਾੜੀ, ਕਮਾਂਡਰ ਸੁਗਨਾਕਰ ਪਕਾਲਾ, ਕਮਾਂਡਰ ਸੰਜੀਵ ਗੁਪਤਾ, ਕਮਾਂਡਰ ਅਮਿਤ ਨਾਗਪਾਲ ਅਤੇ ਮਲਾਹ ਰਾਗੇਸ਼।

ਸੂਤਰਾਂ ਮੁਤਾਬਕ, ਇਨ੍ਹਾਂ ਅੱਠ ਭਾਰਤੀਆਂ ਨੇ ਨਿੱਜੀ ਤੌਰ ‘ਤੇ ਅਦਾਲਤ ਨੂੰ ਇਹ ਅਪੀਲ ਕੀਤੀ, ਜਿਸ ਵਿਚ ਭਾਰਤ ਸਰਕਾਰ ਨੇ ਅਹਿਮ ਭੂਮਿਕਾ ਨਿਭਾਈ ਹੈ।

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਮਹੀਨੇ 26 ਅਕਤੂਬਰ ਨੂੰ ਕਤਰ ਦੀ ਅਦਾਲਤ ਨੇ ਅੱਠ ਭਾਰਤੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਹਾਲਾਂਕਿ, ਭਾਰਤ ਨੇ ਕਤਰ ਅਦਾਲਤ ਦੇ ਇਸ ਫੈਸਲੇ ਨੂੰ ਹੈਰਾਨ ਕਰਨ ਵਾਲਾ ਕਰਾਰ ਦਿੱਤਾ ਸੀ ਅਤੇ ਮਾਮਲੇ ਵਿੱਚ ਸਾਰੇ ਕਾਨੂੰਨੀ ਵਿਕਲਪਾਂ ਦੀ ਪੜਚੋਲ ਕਰਨ ਦੀ ਗੱਲ ਕੀਤੀ ਸੀ। ਸਰਕਾਰ ਨੇ ਕਿਹਾ ਸੀ ਕਿ ਕਤਰ ਦੀ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਗਏ ਭਾਰਤੀ ਜਲ ਸੈਨਾ ਦੇ 8 ਸਾਬਕਾ ਅਧਿਕਾਰੀਆਂ ਨੂੰ ਰਾਹਤ ਦੇਣ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ। ਫਿਲਹਾਲ ਹੁਣ ਮੌਤ ਦੀ ਸਜ਼ਾ ਦੇ ਖਿਲਾਫ ਅਪੀਲ ਦਾਇਰ ਕੀਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਿਰਸਾ ‘ਚ ਟਰੈਕਟਰ-ਟਰਾਲੀ ਪਲਟਣ ਕਾਰਨ ਵਾਪਰਿਆ ਵੱਡਾ ਹਾਦਸਾ, ਪੰਜਾਬ ਦੇ 5 ਲੋਕਾਂ ਦੀ ਮੌ+ਤ

ਪੰਜਾਬ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ CM ਨੇ ਸੱਦੀ ਮੀਟਿੰਗ: ਸਾਰੇ ਵਿਧਾਇਕਾਂ ਨਾਲ ਰਣਨੀਤੀ ਤਿਆਰ ਕਰਨਗੇ ਭਗਵੰਤ ਮਾਨ