ਕੇਜਰੀਵਾਲ ਨੇ ਸੁਪਰੀਮ ਕੋਰਟ ਤੋਂ ਵਾਪਸ ਲਈ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ

ਨਵੀਂ ਦਿੱਲੀ, 22 ਮਾਰਚ 2024 – ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਵੀਰਵਾਰ ਸ਼ਾਮ ਨੂੰ ਗ੍ਰਿਫ਼ਤਾਰ ਕੀਤਾ ਸੀ। ਈਡੀ ਦੀ ਟੀਮ ਕੱਲ੍ਹ ਸ਼ਾਮ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ ਸੀ। ਕਰੀਬ ਦੋ ਘੰਟੇ ਦੀ ਪੁੱਛਗਿੱਛ ਅਤੇ ਉਨ੍ਹਾਂ ਦੀ ਰਿਹਾਇਸ਼ ‘ਤੇ ਤਲਾਸ਼ੀ ਤੋਂ ਬਾਅਦ ਈਡੀ ਨੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ। PMLA ਅਦਾਲਤ ‘ਚ ਕੁਝ ਸਮੇਂ ‘ਚ ਕੇਜਰੀਵਾਲ ਮਾਮਲੇ ਦੀ ਸੁਣਵਾਈ ਹੋਵੇਗੀ।

ਇਸ ਦੇ ਨਾਲ ਹੀ ਗ੍ਰਿਫਤਾਰੀ ਖਿਲਾਫ ਕੇਜਰੀਵਾਲ ਦੀ ਪਟੀਸ਼ਨ ‘ਤੇ ਵੀ ਦੁਪਹਿਰ ਕਰੀਬ 2.30 ਵਜੇ ਸੁਪਰੀਮ ਕੋਰਟ ਦੀ ਵਿਸ਼ੇਸ਼ ਬੈਂਚ ਸਾਹਮਣੇ ਸੁਣਵਾਈ ਹੋਣੀ ਸੀ। ਪਰ ਕੇਜਰੀਵਾਲ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ। ਇਸ ਪਟੀਸ਼ਨ ਵਿੱਚ ਉਨ੍ਹਾਂ ਨੇ ਈਡੀ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਸੀ। ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਅਦਾਲਤ ਨੂੰ ਦੱਸਿਆ ਕਿ ਅਸਲ ਵਿੱਚ ਕੇਜਰੀਵਾਲ ਦਾ ਰਿਮਾਂਡ ਅਤੇ ਸੁਪਰੀਮ ਕੋਰਟ ਵਿੱਚ ਉਨ੍ਹਾਂ ਦੀ ਪਟੀਸ਼ਨ ਆਪਸ ਵਿੱਚ ਕਲੈਸ਼ ਕਰ ਰਹੀ ਸੀ। ਇਸ ਲਈ ਅਸੀਂ ਪਟੀਸ਼ਨ ਵਾਪਸ ਲੈਣ ਦਾ ਫੈਸਲਾ ਕੀਤਾ ਹੈ।

ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਦਿੱਲੀ ਸਰਕਾਰ ਦੀ ਮੰਤਰੀ ਆਤਿਸ਼ੀ ਮਾਰਲੇਨਾ ਨੇ ਕਿਹਾ ਸੀ ਕਿ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਤੁਰੰਤ ਬਾਅਦ ਕੇਜਰੀਵਾਲ ਦੀ ਗ੍ਰਿਫਤਾਰੀ ਦਰਸਾਉਂਦੀ ਹੈ ਕਿ ਪੀਐਮ ਮੋਦੀ ਉਨ੍ਹਾਂ ਤੋਂ ਡਰਦੇ ਹਨ। ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਦੀ ਗ੍ਰਿਫ਼ਤਾਰੀ ਨੂੰ ਲੋਕਤੰਤਰ ਦਾ ਕਤਲ ਦੱਸਿਆ। ਆਤਿਸ਼ੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਖਿਲਾਫ ਲੜਾਈ ਜਾਰੀ ਰੱਖੇਗੀ, ਅਸੀਂ ਇਸਦੇ ਖਿਲਾਫ ਸੜਕਾਂ ‘ਤੇ ਉਤਰਾਂਗੇ। ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਕੌਮੀ ਕਨਵੀਨਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਅੱਜ ਦਿੱਲੀ ਵਿੱਚ ਭਾਜਪਾ ਦੇ ਮੁੱਖ ਦਫ਼ਤਰ ਦਾ ਘਿਰਾਓ ਕਰੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਿਮਾਚਲ ‘ਚ ਪੰਜਾਬ ਦੇ ਟੂਰਿਸਟ ਦੀ ਹੱ+ਤਿਆ, ਪੜ੍ਹੋ ਪੂਰਾ ਵੇਰਵਾ

ਲੋਕ ਸਭਾ ਚੋਣਾਂ: ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ECO