ਓਡੀਸ਼ਾ, 3 ਜੂਨ 2023 – ਬਾਲਾਸੋਰ ‘ਚ ਹੋਏ ਭਿਆਨਕ ਰੇਲ ਹਾਦਸੇ ‘ਚ ਹੁਣ ਤੱਕ 280 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੌਕੇ ‘ਤੇ ਰਾਹਤ ਕਾਰਜ ਅਜੇ ਵੀ ਜਾਰੀ ਹਨ। ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਵੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਸਾਰੇ ਅਧਿਕਾਰੀਆਂ ਤੋਂ ਹਾਦਸੇ ਦੀ ਜਾਣਕਾਰੀ ਲੈ ਰਹੇ ਹਨ। ਇਹ ਪੁੱਛਣ ‘ਤੇ ਕਿ ਵਿਰੋਧੀ ਧਿਰ ਤੁਹਾਡੇ ਅਸਤੀਫੇ ਦੀ ਮੰਗ ਕਰ ਰਹੀ ਹੈ। ਇਸ ਸਵਾਲ ਦੇ ਜਵਾਬ ਵਿੱਚ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਇਸ ਤਰ੍ਹਾਂ ਦੀ ਘਟਨਾ ਵਿੱਚ ਮਨੁੱਖੀ ਸੰਵੇਦਨਸ਼ੀਲਤਾ ਬਹੁਤ ਜ਼ਰੂਰੀ ਹੈ। ਮੈਂ ਕਹਾਂਗਾ ਕਿ ਪਹਿਲਾ ਧਿਆਨ ਬਚਾਅ ਅਤੇ ਰਾਹਤ ‘ਤੇ ਹੈ।
ਘਟਨਾ ਦਾ ਜਾਇਜ਼ਾ ਲੈਣ ਪੁੱਜੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਪੁੱਛਿਆ ਗਿਆ ਕਿ ਕੀ ਇਸ ਹਾਦਸੇ ਪਿੱਛੇ ਕੋਈ ਸਾਜ਼ਿਸ਼ ਹੋ ਸਕਦੀ ਹੈ, ਜਿਸ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਤੋਂ ਬਾਅਦ ਹੀ ਇਸ ਬਾਰੇ ਕੁਝ ਕਿਹਾ ਜਾ ਸਕਦਾ ਹੈ।
ਮੌਕੇ ‘ਤੇ ਪਹੁੰਚ ਕੇ ਰੇਲ ਮੰਤਰੀ ਨੇ ਕਿਹਾ ਕਿ ਹਾਦਸੇ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਬਣਾਈ ਗਈ ਹੈ, ਜੋ ਪੂਰੇ ਮਾਮਲੇ ਦੀ ਜਾਂਚ ਕਰੇਗੀ। ਫਿਲਹਾਲ ਪੂਰਾ ਧਿਆਨ ਬਚਾਅ ਅਤੇ ਰਾਹਤ ‘ਤੇ ਹੈ। ਜ਼ਖ਼ਮੀਆਂ ਦੇ ਬਿਹਤਰ ਇਲਾਜ ਲਈ ਟੀਮਾਂ ਇਕੱਠੀਆਂ ਹੋ ਗਈਆਂ ਹਨ। ਕਮਿਸ਼ਨਰ ਰੇਲ ਸੁਰੱਖਿਆ ਨੂੰ ਵੀ ਹਾਦਸੇ ਦੀ ਜਾਂਚ ਕਰਨ ਲਈ ਕਿਹਾ ਗਿਆ ਹੈ।