- ਪੁਲਿਸ ਨੇ ਇੰਟਰਪੋਲ ਦੀ ਮਦਦ ਨਾਲ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ,
- ਮੁਲਜ਼ਮ ਆਕਾਸ਼ ਕੁਮਾਰ ਨੇ ਧਮਕੀਆਂ ਦੇ ਕੇ 10 ਲੱਖ ਰੁਪਏ ਦੀ ਕੀਤੀ ਸੀ ਮੰਗ
ਨਾਲੰਦਾ, 10 ਦਸੰਬਰ 2023 – ਬਾਗੇਸ਼ਵਰ ਧਾਮ ਦੇ ਪੀਠਾਧੀਸ਼ਵਰ ਪੰਡਿਤ ਧੀਰੇਂਦਰ ਸ਼ਾਸਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਬਾਗੇਸ਼ਵਰ ਧਾਮ ਦੇ ਪੀਠਾਧੀਸ਼ਵਰ ਪੰਡਿਤ ਧੀਰੇਂਦਰ ਸ਼ਾਸਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਪਤਾ ਲੱਗਾ ਹੈ ਕਿ ਨਾਲੰਦਾ ਜ਼ਿਲ੍ਹੇ ਦੇ ਆਕਾਸ਼ ਨੇ ਇੱਕ ਐਪ ਰਾਹੀਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਇਹ ਗ੍ਰਿਫਤਾਰੀ ਇੰਟਰਪੋਲ ਦੀ ਮਦਦ ਨਾਲ ਕੀਤੀ ਗਈ ਹੈ। ਬਾਗੇਸ਼ਵਰ ਧਾਮ ਦੇ ਮੁਖੀ ਪੰਡਿਤ ਧੀਰੇਂਦਰ ਸ਼ਾਸਤਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਧੀਰੇਂਦਰ ਸ਼ਾਸਤਰੀ ਨੂੰ ਬਿਸ਼ਨੋਈ ਗੈਂਗ ਦੇ ਨਾਂ ‘ਤੇ ਈ-ਮੇਲ ਮਿਲੀ ਸੀ। ਮੁਲਜ਼ਮ ਆਕਾਸ਼ ਕੁਮਾਰ ਨੇ ਧਮਕੀਆਂ ਦੇ ਕੇ 10 ਲੱਖ ਰੁਪਏ ਦੀ ਮੰਗ ਕੀਤੀ ਸੀ।
ਬਿਹਾਰ ਦੇ ਪਟਨਾ ਦੇ ਕੰਕਰਬਾਗ ਇਲਾਕੇ ਦੇ ਦਵਾਰਕਾ ਕਾਲਜ ਤੋਂ ਛੱਤਰਪੁਰ ਜ਼ਿਲ੍ਹਾ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ਨੀਵਾਰ ਨੂੰ ਦੋਸ਼ੀ ਨੂੰ ਰਾਜਨਗਰ ਅਦਾਲਤ ‘ਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਪੁਲੀਸ ਮੁਤਾਬਕ ਮੁਲਜ਼ਮਾਂ ਨੇ ਦੋ-ਤਿੰਨ ਮੇਲ ਭੇਜੇ ਸਨ। ਕੁੱਲ ਮਿਲਾ ਕੇ 10 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ। ਪੈਸੇ ਨਾ ਮਿਲਣ ‘ਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਸੀ।