ਕਰਨਾਲ, 18 ਦਸੰਬਰ 2020 – ਸਿੱਖ ਪ੍ਰਚਾਰਕ ਬਾਬਾ ਰਾਮ ਸਿੰਘ ਦੀ ਮ੍ਰਿਤਕ ਦੇਹ ਦਾ ਅੱਜ ਹਰਿਆਣਾ ਦੇ ਸ਼ਹਿਰ ਕਰਨਾਲ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਉਹਨਾਂ ਦੇ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ, ਧਾਰਮਿਕ ਪ੍ਰਚਾਰਕ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਸਮੇਤ ਹਜ਼ਾਰਾਂ ਸ਼ਰਧਾਲੂ ਬਾਬਾ ਰਾਮ ਸਿੰਘ ਨੂੰ ਦੁਖੀ ਹਿਰਦੇ ਤੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ ਦੇਣ ਲਈ ਪਹੁੰਚੇ ਹੋਏ ਸਨ।
ਬਾਬਾ ਰਾਮ ਸਿੰਘ ਜੀ ਨੇ ਬੁੱਧਵਾਰ ਸ਼ਾਮੀਂ ਸਿੰਘੂ ਬਾਰਡਰ ’ਤੇ ਕਿਸਾਨਾਂ ਈ ਹੁੰਦੀ ਬੇਕਦਰੀ ਨੂੰ ਦੇਖਦੇ ਹੋਏ ਇੱਕ ਸੁਸਾਈਡ ਨੋਟ ਲਿਖ ਕੇ ਗੋਲੀ ਮਾਰ ਕੇ ਆਪਣੀ ਜੀਵਨ–ਲੀਲਾ ਸਮਾਪਤ ਕਰ ਲਈ ਸੀ। ਉਹਨਾਂ ਦੀ ਉਮਰ 65 ਸਾਲ ਦੀ ਸੀ।

