ਨਵੀਂ ਦਿੱਲੀ, 25 ਨਵੰਬਰ 2022 – ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਭਾਜਪਾ ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹੱਤਿਆ ਕਰਵਾਈ ਜਾ ਸਕਦੀ ਹੈ। ਸਿਸੋਦੀਆ ਨੇ ਕਿਹਾ ਕਿ ਭਾਜਪਾ ਨੇਤਾ ਮਨੋਜ ਤਿਵਾੜੀ ਵਲੋਂ ਅਰਵਿੰਦ ਕੇਜਰੀਵਾਲ ਨੂੰ ਧਮਕੀ ਦਿੱਤੀ ਗਈ ਹੈ ਅਤੇ ਉਹਨਾਂ ਨੇ ਚੋਣ ਕਮਿਸ਼ਨਰ ਤੋਂ ਮਨੋਜ ਤਿਵਾੜੀ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਸਿਸੋਦੀਆ ਨੇ ਕਿਹਾ ਕਿ ਗੁਜਰਾਤ ਅਤੇ ਐੱਮ.ਸੀ.ਡੀ. ਨੂੰ ਗੁਆਉਣ ਦੇ ਡਰ ਕਾਰਨ ਅਰਵਿੰਦ ਕੇਜਰੀਵਾਲ ਨੂੰ ਆਪਣੀਆਂ ਸਾਜ਼ਿਸ਼ਾਂ ਵਿੱਚ ਫਸਾਉਣ ਵਿੱਚ ਨਾਕਾਮ ਰਹੀ ਭਾਜਪਾ ਉਨ੍ਹਾਂ ਨੂੰ ਮਾਰਨ ਦੀ ਸਾਜ਼ਿਸ਼ ਰਚ ਰਹੀ ਹੈ। ਇਸ ਤਰ੍ਹਾਂ ਦਿੱਲੀ ਦੇ ਮੁੱਖ ਮੰਤਰੀ ਨੂੰ ਜਾਨੋਂ ਮਾਰਨ ਦੀਆਂ ਖੁੱਲ੍ਹੇਆਮ ਧਮਕੀਆਂ ਦੇਣ ਵਾਲੇ ਮਨੋਜ ਤਿਵਾੜੀ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਇਸ ਸਾਰੀ ਸਾਜ਼ਿਸ਼ ਦੀ ਜਾਂਚ ਹੋਣੀ ਚਾਹੀਦੀ ਹੈ।