ਨਵੀਂ ਦਿੱਲੀ, 5 ਮਾਰਚ 2024 – ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਸੋਮਵਾਰ ਸ਼ਾਮ ਨੂੰ ਹਿਮਾਚਲ ਪ੍ਰਦੇਸ਼ ਦੀ ਰਾਜ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ। ਨੱਡਾ 2012 ਤੋਂ ਹਿਮਾਚਲ ਤੋਂ ਸੰਸਦ ਮੈਂਬਰ ਸਨ। ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ।
ਅਸਤੀਫ਼ੇ ਦਾ ਕਾਰਨ ਉਨ੍ਹਾਂ ਦੀ ਗੁਜਰਾਤ ਤੋਂ ਰਾਜ ਸਭਾ ਮੈਂਬਰ ਵਜੋਂ ਪਿਛਲੇ ਮਹੀਨੇ 20 ਫਰਵਰੀ ਨੂੰ ਨਿਰਵਿਰੋਧ ਚੋਣ ਹੈ। ਹੁਣ ਉਹ ਗੁਜਰਾਤ ਤੋਂ ਰਾਜ ਸਭਾ ਮੈਂਬਰ ਹੋਣਗੇ। ਉਨ੍ਹਾਂ ਦੇ ਅਸਤੀਫੇ ਦੇ ਵਿਚਕਾਰ, ਉਨ੍ਹਾਂ ਦੇ ਲੋਕ ਸਭਾ ਚੋਣ ਲੜਨ ਦੀਆਂ ਖਬਰਾਂ ਵੀ ਆਈਆਂ ਸਨ।
ਦਰਅਸਲ ਜੇਪੀ ਨੱਡਾ ਦੇ ਹਿਮਾਚਲ ਤੋਂ ਆਪਣੇ ਕਾਰਜਕਾਲ ਵਿੱਚ 14 ਦਿਨ ਬਾਕੀ ਸਨ। ਭਾਜਪਾ ਪ੍ਰਧਾਨ 15 ਰਾਜਾਂ ਦੀਆਂ 56 ਰਾਜ ਸਭਾ ਸੀਟਾਂ ‘ਤੇ ਹਾਲ ਹੀ ਵਿੱਚ ਹੋਈਆਂ ਚੋਣਾਂ ਵਿੱਚ ਬਿਨਾਂ ਮੁਕਾਬਲਾ ਚੁਣੇ ਗਏ ਸਨ। ਹੁਣ ਉਹ ਗੁਜਰਾਤ ਤੋਂ ਰਾਜ ਸਭਾ ਮੈਂਬਰ ਚੁਣੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਗੁਜਰਾਤ ਤੋਂ ਰਾਜ ਸਭਾ ਮੈਂਬਰ ਬਣੇ ਰਹਿਣਗੇ।