ਭਾਜਪਾ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਖਰੀ 3 ਉਮੀਦਵਾਰਾਂ ਦੀ ਸੂਚੀ ਵੀ ਕੀਤੀ ਜਾਰੀ

ਚੰਡੀਗੜ੍ਹ, 12 ਸਤੰਬਰ 2023 – ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਆਪਣੀ ਤੀਜੀ ਅਤੇ ਆਖਰੀ ਉਮੀਦਵਾਰਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਤਿੰਨ ਉਮੀਦਵਾਰਾਂ ਦੇ ਨਾਂ ਐਲਾਨੇ ਗਏ ਹਨ। ਸਿਰਸਾ ਤੋਂ ਰੋਹਤਾਸ਼ ਜਾਂਗੜਾ, ਮਹਿੰਦਰਗੜ੍ਹ ਤੋਂ ਕੰਵਰ ਸਿੰਘ ਯਾਦਵ ਅਤੇ ਫਰੀਦਾਬਾਦ ਐਨਆਈਟੀ ਤੋਂ ਸਤੀਸ਼ ਫਗਨਾ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਭਾਜਪਾ ਨੇ ਮਹਿੰਦਰਗੜ੍ਹ ਤੋਂ ਆਪਣੇ ਦਿੱਗਜ ਨੇਤਾ ਰਾਮ ਬਿਲਾਸ ਸ਼ਰਮਾ ਦੀ ਟਿਕਟ ਰੱਦ ਕਰ ਦਿੱਤੀ ਹੈ। ਇਸ ਸੂਚੀ ਨਾਲ ਭਾਜਪਾ ਨੇ ਸਾਰੀਆਂ 90 ਵਿਧਾਨ ਸਭਾ ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਪਾਰਟੀ ਨੇ ਪਹਿਲਾਂ ਦੋ ਸੂਚੀਆਂ ਵਿੱਚ 87 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਭਾਜਪਾ ਦੀ ਸੂਚੀ ਸਾਹਮਣੇ ਆਉਣ ਤੋਂ ਪਹਿਲਾਂ ਪਾਰਟੀ ਦੇ ਸੀਨੀਅਰ ਆਗੂ ਰਾਮ ਬਿਲਾਸ ਸ਼ਰਮਾ ਨੇ ਮਹਿੰਦਰਗੜ੍ਹ ਵਿੱਚ ਨਾਮਜ਼ਦਗੀ ਦਾਖ਼ਲ ਕੀਤੀ ਸੀ। ਉਨ੍ਹਾਂ ਨੂੰ ਉਮੀਦ ਸੀ ਕਿ ਉਨ੍ਹਾਂ ਦਾ ਨਾਂ ਪਾਰਟੀ ਦੀ ਸੂਚੀ ਵਿੱਚ ਆਵੇਗਾ ਪਰ ਪਾਰਟੀ ਨੇ ਉਨ੍ਹਾਂ ਦੀ ਥਾਂ ਨਵੇਂ ਚਿਹਰੇ ਨੂੰ ਮੈਦਾਨ ਵਿੱਚ ਉਤਾਰਿਆ ਹੈ।

ਹਰਿਆਣਾ ‘ਚ 5 ਅਕਤੂਬਰ ਨੂੰ ਵੋਟਿੰਗ ਹੋਣੀ ਹੈ ਅਤੇ ਸੂਬੇ ‘ਚ ਚੋਣਾਂ ਲੜਨ ਲਈ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 12 ਸਤੰਬਰ ਹੈ। ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

5 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਗ੍ਰਿਫਤਾਰ

ਪ੍ਰਧਾਨ ਮੰਤਰੀ ਮੋਦੀ CJI ਚੰਦਰਚੂੜ ਦੇ ਘਰ ਪਹੁੰਚੇ, ਕੀਤੀ ਗਣੇਸ਼ ਪੂਜਾ: ਚੀਫ਼ ਜਸਟਿਸ ਨੇ ਆਰਤੀ ਗਾਈ