- 8 ਨੇ ਵਾਪਸ ਲਏ ਨਾਂਅ
ਸੂਰਤ, 23 ਅਪ੍ਰੈਲ 2024 – ਲੋਕ ਸਭਾ ਚੋਣਾਂ ‘ਚ ਭਾਜਪਾ ਦਾ ਖਾਤਾ ਖੁੱਲ੍ਹ ਗਿਆ ਹੈ। ਭਾਜਪਾ ਉਮੀਦਵਾਰ ਮੁਕੇਸ਼ ਦਲਾਲ ਸੋਮਵਾਰ ਨੂੰ ਗੁਜਰਾਤ ਦੀ ਸੂਰਤ ਲੋਕ ਸਭਾ ਸੀਟ ਤੋਂ ਬਿਨਾਂ ਮੁਕਾਬਲਾ ਚੁਣੇ ਗਏ। ਦਰਅਸਲ ਇੱਥੋਂ ਕਾਂਗਰਸੀ ਉਮੀਦਵਾਰ ਨੀਲੇਸ਼ ਕੁੰਭਾਨੀ ਦੀ ਨਾਮਜ਼ਦਗੀ ਰੱਦ ਹੋ ਗਈ ਸੀ। ਉਨ੍ਹਾਂ ਦੇ ਫਾਰਮਾਂ ‘ਚ ਗਵਾਹਾਂ ਦੇ ਨਾਵਾਂ ਅਤੇ ਦਸਤਖਤਾਂ ਵਿੱਚ ਗਲਤੀ ਸੀ।
ਇਸ ਸੀਟ ‘ਤੇ ਭਾਜਪਾ ਅਤੇ ਕਾਂਗਰਸ ਸਮੇਤ 10 ਉਮੀਦਵਾਰ ਮੈਦਾਨ ‘ਚ ਸਨ। ਐਤਵਾਰ ਨੂੰ 7 ਆਜ਼ਾਦ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਸਨ। ਸਿਰਫ਼ ਬਸਪਾ ਉਮੀਦਵਾਰ ਪਿਆਰੇ ਲਾਲ ਭਾਰਤੀ ਹੀ ਬਚੇ ਸਨ, ਜਿਨ੍ਹਾਂ ਨੇ ਸੋਮਵਾਰ 22 ਅਪ੍ਰੈਲ ਨੂੰ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਲਿਆ ਸੀ। ਇਸ ਤਰ੍ਹਾਂ ਮੁਕੇਸ਼ ਦਲਾਲ ਬਿਨਾਂ ਮੁਕਾਬਲਾ ਚੁਣੇ ਗਏ।
ਗੁਜਰਾਤ ਕਾਂਗਰਸ ਦੇ ਪ੍ਰਧਾਨ ਸ਼ਕਤੀ ਸਿੰਘ ਗੋਹਿਲ ਨੇ ਕਿਹਾ, ਸਾਡੀ ਕਾਨੂੰਨੀ ਟੀਮ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ। ਕਾਨੂੰਨੀ ਟੀਮ ਇਸ ਗੱਲ ‘ਤੇ ਵਿਚਾਰ ਕਰ ਰਹੀ ਹੈ ਕਿ ਪਹਿਲਾਂ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਜਾਵੇ ਜਾਂ ਸਿੱਧੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਜਾਵੇ।
ਮੁਕੇਸ਼ ਬਿਨਾਂ ਮੁਕਾਬਲਾ ਚੁਣੇ ਜਾਣ ਵਾਲੇ ਪਹਿਲੇ ਭਾਜਪਾ ਸੰਸਦ ਮੈਂਬਰ ਬਣ ਗਏ ਹਨ। ਇਸ ਦੇ ਨਾਲ ਹੀ ਗੁਜਰਾਤ ਦੇ ਚੋਣ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ, ਜਦੋਂ ਕੋਈ ਸੰਸਦ ਮੈਂਬਰ ਬਿਨਾਂ ਚੋਣ ਲੜੇ ਜਿੱਤ ਗਿਆ ਹੋਵੇ।