ਜੰਮੂ-ਕਸ਼ਮੀਰ, 26 ਅਗਸਤ 2024 – ਭਾਰਤੀ ਜਨਤਾ ਪਾਰਟੀ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ 44 ਉਮੀਦਵਾਰਾਂ ਦੀ ਪਹਿਲੀ ਸੂਚੀ ਵਾਪਸ ਲੈ ਲਈ ਹੈ। ਪਾਰਟੀ ਉਮੀਦਵਾਰਾਂ ਦੀ ਸੂਚੀ ਵਿੱਚ ਸੋਧ ਕਰਕੇ ਦੁਬਾਰਾ ਜਾਰੀ ਕਰੇਗੀ। ਇਸ ਤੋਂ ਪਹਿਲਾਂ ਭਾਜਪਾ ਦੀ ਪਹਿਲੀ ਸੂਚੀ ਵਿੱਚ 44 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਸੀ। ਪਹਿਲੇ ਪੜਾਅ ਲਈ 15, ਦੂਜੇ ਪੜਾਅ ਲਈ 10 ਅਤੇ ਤੀਜੇ ਪੜਾਅ ਲਈ 19 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ।
ਵਾਪਿਸ ਲਈ ਗਈ ਸੂਚੀ ‘ਚ ਤਿੰਨ ਮਸ਼ਹੂਰ ਚਿਹਰਿਆਂ, ਦੋ ਸਾਬਕਾ ਉਪ ਮੁੱਖ ਮੰਤਰੀ ਨਿਰਮਲ ਸਿੰਘ, ਕਵਿੰਦਰ ਗੁਪਤਾ ਅਤੇ ਜੰਮੂ-ਕਸ਼ਮੀਰ ਦੇ ਪਾਰਟੀ ਪ੍ਰਧਾਨ ਰਵਿੰਦਰ ਰੈਨਾ ਦੇ ਨਾਂ ਨਹੀਂ ਸਨ।
ਜੰਮੂ-ਕਸ਼ਮੀਰ ਦੀਆਂ 90 ਸੀਟਾਂ ਲਈ 18 ਸਤੰਬਰ ਤੋਂ 1 ਅਕਤੂਬਰ ਦਰਮਿਆਨ ਤਿੰਨ ਪੜਾਵਾਂ ਵਿੱਚ ਵੋਟਿੰਗ ਹੋਵੇਗੀ। ਨਤੀਜੇ 4 ਅਕਤੂਬਰ 2024 ਨੂੰ ਆਉਣਗੇ। ਜਿੱਤ ਲਈ ਬਹੁਮਤ ਦਾ ਅੰਕੜਾ 46 ਹੈ। ਜੰਮੂ-ਕਸ਼ਮੀਰ ‘ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਭਾਵ 10 ਸਾਲ ਬਾਅਦ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ।