ਹਰਿਆਣਾ, 26 ਅਗਸਤ 2022 – ਹਰਿਆਣਾ ਦੇ ਅੰਬਾਲਾ ‘ਚ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਕੋ ਪਰਿਵਾਰ ਦੇ ਛੇ ਲੋਕਾਂ ਦੀ ਇੱਕੋ ਸਮੇਂ ਮੌਤ ਹੋ ਗਈ ਹੈ। ਇਸ ‘ਚ ਦੋ ਬੱਚੇ ਵੀ ਸ਼ਾਮਿਲ ਹਨ। ਅੰਬਾਲਾ ਸ਼ਹਿਰ ਦੇ ਨਾਲ ਲੱਗਦੇ ਪਿੰਡ ਬਲਾਣਾ ਦਾ ਇਹ ਮਾਮਲਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪਰਿਵਾਰ ਰਾਤ ਖਾਣਾ ਖਾ ਕੇ ਸੁੱਤਾ ਸੀ, ਜਿਸ ਤੋਂ ਬਾਅਦ ਸਵੇਰੇ ਇਨ੍ਹਾਂ ਦੀਆਂ ਲਾਸ਼ਾਂ ਮਿਲੀਆਂ ਹਨ।
ਪਰ ਇਹ ਸਾਰਾ ਮਾਮਲਾ ਕੀ ਹੈ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਅਤੇ ਨਾ ਪਤਾ ਲੱਗਿਆ ਹੈ ਕੇ ਪਰਿਵਾਰ ਵੱਲੋਂ ਖ਼ੁਦਕੁਸ਼ੀ ਕੀਤੀ ਗਈ ਹੈ ਜਾ ਕਿਸੇ ਨੇ ਇਹਨਾਂ ਦਾ ਕਤਲ ਕੀਤਾ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਖ਼ਬਰ ਇਹ ਵੀ ਮਿਲੀ ਹੈ ਕਿ ਅੱਜ ਸਭ ਤੋਂ ਛੋਟੀ ਬੇਟੀ ਦਾ ਜਨਮਦਿਨ ਵੀ ਸੀ।