ਨਵੀਂ ਦਿੱਲੀ, 24 ਜੁਲਾਈ 2025 – ਬਿਹਾਰ ‘ਚ ਵੋਟਰ ਸੂਚੀ ਦੇ ਵਿਸ਼ੇਸ਼ ਤੀਬਰ ਸੋਧ (SIR) ਦੇ ਮੁੱਦੇ ‘ਤੇ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਵੱਲੋਂ ਹੰਗਾਮੇ ਕਾਰਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਵੀਰਵਾਰ ਨੂੰ ਇੱਕ ਵਾਰ ਮੁਲਤਵੀ ਕਰਨ ਤੋਂ ਬਾਅਦ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਵਿਰੋਧੀ ਧਿਰ ਦੇ ਮੈਂਬਰਾਂ ਦੇ ਹੰਗਾਮੇ ਕਰ ਕੇ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦੋ ਵਾਰ ਮੁਲਤਵੀ ਕਰਨ ਤੋਂ ਬਾਅਦ ਦੁਪਹਿਰ 2 ਵਜੇ ਤੋਂ ਬਾਅਦ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ ਸੀ। ਦੋਵਾਂ ਸਦਨਾਂ ‘ਚ ਪ੍ਰਸ਼ਨ ਕਾਲ ਅਤੇ ਜ਼ੀਰੋ ਆਵਰ ਆਮ ਵਾਂਗ ਨਹੀਂ ਚੱਲ ਸਕਿਆ। ਤੁਹਾਨੂੰ ਦੱਸ ਦੇਈਏ ਕਿ ਅਗਲੇ ਹਫ਼ਤੇ ਲੋਕ ਸਭਾ ਤੇ ਰਾਜ ਸਭਾ ਵਿੱਚ ਪਹਿਲਗਾਮ ਹਮਲੇ ਅਤੇ ਆਪ੍ਰੇਸ਼ਨ ਸਿੰਦੂਰ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ।

