ਨਵੀਂ ਦਿੱਲੀ, 22 ਫਰਵਰੀ 2023 – ਦਿੱਲੀ ਦੇ ਨਾਲ ਲੱਗਦੇ ਗੁਰੂਗ੍ਰਾਮ ‘ਚ 11ਵੀਂ ਜਮਾਤ ‘ਚ ਪੜ੍ਹਦੀ 17 ਸਾਲਾ ਨਾਬਾਲਗ ਲੜਕੀ ਨੇ ਆਪਣੇ ਭਰਾ ਅਤੇ ਪਿਤਾ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ। ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਵਿਦਿਆਰਥਣ ਨੇ ਆਪਣੇ ਸਕੂਲ ਦੇ ਅਧਿਆਪਕਾਂ ਅਤੇ ਪ੍ਰਿੰਸੀਪਲ ਨੂੰ ਇਸ ਬਾਰੇ ਦੱਸਿਆ। ਸਕੂਲ ਦੇ ਅਧਿਆਪਕ ਅਤੇ ਪ੍ਰਿੰਸੀਪਲ ਲੜਕੀ ਬਾਰੇ ਜਾਣ ਕੇ ਹੈਰਾਨ ਰਹਿ ਗਏ ਅਤੇ ਤੁਰੰਤ ਉਸ ਨੂੰ ਥਾਣੇ ਲੈ ਗਏ ਅਤੇ ਸ਼ਿਕਾਇਤ ਦਰਜ ਕਰਵਾਈ।
ਵਿਦਿਆਰਥਣ ਨੇ ਆਪਣੇ ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਦੱਸਿਆ ਕਿ ਉਸਦੇ ਪਿਤਾ ਅਤੇ ਉਸਦੇ ਭਰਾ ਨੇ ਉਸਦਾ ਜਿਨਸੀ ਸ਼ੋਸ਼ਣ ਕੀਤਾ ਸੀ। ਇਸ ਦੇ ਨਾਲ ਹੀ ਉਸ ਨੇ ਦੱਸਿਆ ਕੇ ਉਹਨਾਂ ਨੇ ਕਿਸੇ ਨੂੰ ਦੱਸਣ ‘ਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੀੜਤਾ ਤੋਂ ਕਰੀਬ ਚਾਰ ਘੰਟੇ ਪੁੱਛਗਿੱਛ ਕਰਨ ਤੋਂ ਬਾਅਦ ਖੇੜਕੀ ਦੌਲਾ ਥਾਣੇ ਵਿੱਚ ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਇੱਕ ਸੀਨੀਅਰ ਅਧਿਕਾਰੀ ਨੇ ਕਿਹਾ, “ਅਸੀਂ ਤੱਥਾਂ ਦੀ ਪੁਸ਼ਟੀ ਕਰ ਰਹੇ ਹਾਂ ਅਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।”

