ਜੋਧਪੁਰ, 11 ਮਾਰਚ 2025 – ਮੰਗਲਵਾਰ ਨੂੰ ਇਕ ਸਲਿਪਰ ਬੱਸ ਪਲਟਣ ਨਾਲ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ 12 ਤੋਂ ਵੱਧ ਵਿਦਿਆਰਥੀ ਜ਼ਖ਼ਮੀ ਹੋ ਗਏ। ਇਹ ਹਾਦਸਾ ਰਾਜਸਥਾਨ ਦੇ ਨਾਗੌਰ ਜ਼ਿਲ੍ਹੇ ‘ਚ ਵਾਪਰਿਆ। ਪੁਲਸ ਡਿਪਟੀ ਸੁਪਰਡੈਂਟ ਖੇਮਰਾਮ ਨੇ ਦੱਸਿਆ ਕਿ ਨੈਸ਼ਨਲ ਲਾਅ ਯੂਨੀਵਰਸਿਟੀ (ਜੋਧਪੁਰ) ਦੇ ਵਿਦਿਆਰਥੀਆਂ ਦੀ ਬੱਸ ਪੰਜਾਬ ਤੋਂ ਜੋਧਪੁਰ ਜਾ ਰਹੀ ਸੀ ਕਿ ਅੱਜ ਸਵੇਰੇ ਕਰੀਬ 5.30 ਵਜੇ ਸੁਰਪਾਲੀਆ ਥਾਣਾ ਖੇਤਰ ‘ਚ ਟਰੇਲਰ ਨਾਲ ਟਕਰਾ ਕੇ ਪਲਟ ਗਈ।
ਹਾਦਸੇ ‘ਚ ਤਿੰਨ ਵਿਦਿਆਰਥੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ‘ਚ ਜ਼ਖ਼ਮੀ ਵਿਦਿਆਰਥੀਆਂ ਨੂੰ ਜੇਐੱਲਐੱਨ ਹਸਪਤਾਲ ਨਾਗੌਰ ‘ਚ ਲਿਆਂਦਾ ਗਿਆ, ਜਿੱਥੋਂ ਗੰਭੀਰ ਰੂਪ ਨਾਲ ਜ਼ਖ਼ਮੀ ਚਾਰ ਵਿਦਿਆਰਥੀਆਂ ਨੂੰ ਜੋਧਪੁਰ ਰੈਫਰ ਕੀਤਾ ਗਿਆ ਹੈ। ਹਾਦਸੇ ‘ਚ ਮਰਨ ਵਾਲੇ ਵਿਦਿਆਰਥੀਆਂ ਦੀਆਂ ਲਾਸ਼ਾਂ ਨੂੰ ਜੇ.ਐੱਲ.ਐੱਨ. ਹਸਪਤਾਲ ਦੀ ਮੁਰਦਾਘਰ ‘ਚ ਰਖਵਾਇਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

