ਮਹਾਰਾਸ਼ਟਰ, 15 ਅਪ੍ਰੈਲ 2023 – ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਬੱਸ ਬੇਕਾਬੂ ਹੋ ਕੇ 500 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ‘ਚ 13 ਲੋਕਾਂ ਦੀ ਮੌਤ ਹੋ ਗਈ ਅਤੇ 25 ਲੋਕ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਜਦੋਂ ਲੋਕਾਂ ਨੇ ਦੇਖਿਆ ਤਾਂ ਉਨ੍ਹਾਂ ਨੇ ਪੁਲਸ-ਪ੍ਰਸ਼ਾਸਨ ਨੂੰ ਸੂਚਨਾ ਦਿੱਤੀ। ਸੂਚਨਾ ਤੋਂ ਬਾਅਦ ਪੁਲਸ ਟੀਮ ਮੌਕੇ ‘ਤੇ ਪਹੁੰਚੀ ਅਤੇ ਲੋਕਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕੀਤਾ। ਬੱਸ ਵਿੱਚ ਕਈ ਲੋਕ ਸਵਾਰ ਸਨ, ਜਿਨ੍ਹਾਂ ਨੂੰ ਬਚਾਇਆ ਜਾ ਰਿਹਾ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ-ਨਾਲ ਮੌਕੇ ‘ਤੇ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ ਜੋ ਰਾਹਤ ਕਾਰਜਾਂ ‘ਚ ਮਦਦ ਕਰ ਰਹੀ ਹੈ।
ਜਾਣਕਾਰੀ ਮੁਤਾਬਕ ਇਹ ਘਟਨਾ ਪੁਣੇ ਦੇ ਲੋਨਾਵਾਲਾ ਨੇੜੇ ਖੰਡਾਲਾ ਘਾਟ ਇਲਾਕੇ ‘ਚ ਸ਼ਿੰਦਰੋਪਾ ਮੰਦਰ ਨੇੜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਇੱਥੋਂ ਲੰਘ ਰਹੀ ਇੱਕ ਬੱਸ ਸਾਈਡ ਬੈਰੀਅਰ ਤੋੜ ਕੇ ਕਰੀਬ 500 ਫੁੱਟ ਡੂੰਘੀ ਘਾਟੀ ਵਿੱਚ ਜਾ ਡਿੱਗੀ। ਇਹ ਬੱਸ ਮੁੰਬਈ ਤੋਂ ਪੁਣੇ ਜਾ ਰਹੀ ਸੀ।
ਬੱਸ ਵਿੱਚ ਕਈ ਲੋਕ ਸਵਾਰ ਸਨ, ਜਿਨ੍ਹਾਂ ਨੂੰ ਬਚਾਇਆ ਜਾ ਰਿਹਾ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਬੱਸ ਵਿੱਚ ਕਿੰਨੇ ਲੋਕ ਸਵਾਰ ਸਨ। ਇਹ ਹਾਦਸਾ ਸ਼ਨੀਵਾਰ ਸਵੇਰੇ 4.30 ਵਜੇ ਵਾਪਰਿਆ। ਇਸ ਹਾਦਸੇ ‘ਚ 13 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਲੋਕ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ‘ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਸੜਕ ‘ਤੇ ਵਾਹਨਾਂ ਦੀ ਲੰਬੀ ਕਤਾਰ ਲੱਗ ਗਈ। ਮੌਕੇ ‘ਤੇ ਕਰੇਨ ਬੁਲਾਈ ਗਈ ਹੈ, ਇਸ ਦੇ ਨਾਲ ਹੀ ਜ਼ਖਮੀਆਂ ਨੂੰ ਲੈਣ ਲਈ ਐਂਬੂਲੈਂਸ ਵੀ ਪਹੁੰਚ ਗਈ ਹੈ।

ਰਾਏਗੜ੍ਹ ਦੇ ਐਸਪੀ ਨੇ ਇੰਡੀਆ ਟੂਡੇ ਨੂੰ ਦੱਸਿਆ ਕਿ ਖੋਪਲੀ ਖੇਤਰ ਵਿੱਚ ਬੱਸ ਦੇ ਖੱਡ ਵਿੱਚ ਡਿੱਗਣ ਕਾਰਨ 13 ਲੋਕਾਂ ਦੀ ਮੌਤ ਹੋ ਗਈ ਅਤੇ 25 ਤੋਂ ਵੱਧ ਜ਼ਖ਼ਮੀ ਹੋ ਗਏ। ਬਚਾਅ ਕਾਰਜ ਜਾਰੀ ਹੈ।
