ਚੰਬਾ ‘ਚ ਰਾਵੀ ਨਦੀ ‘ਚ ਡਿੱਗੀ ਕਾਰ, 2 ਅਧਿਆਪਕਾਂ ਦੀ ਮੌਤ

ਚੰਬਾ, 11 ਸਤੰਬਰ 2024 – ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਭਰਮੌਰ ਵਿੱਚ ਬੀਤੀ ਰਾਤ ਇੱਕ ਆਲਟੋ ਕਾਰ ਨਦੀ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਦੋ ਅਧਿਆਪਕਾਂ ਦੀ ਮੌਤ ਹੋ ਗਈ। ਜਦਕਿ ਦੋ ਹੋਰ ਅਧਿਆਪਕ ਗੰਭੀਰ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਮੈਡੀਕਲ ਕਾਲਜ ਚੰਬਾ ਲਈ ਰੈਫਰ ਕਰ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਕ ਕਾਰ ‘ਚ ਸਵਾਰ ਚਾਰੋਂ ਵਿਅਕਤੀ ਪੇਸ਼ੇ ਤੋਂ ਅਧਿਆਪਕ ਹਨ। ਇਹ ਚਾਰੇ ਅਧਿਆਪਕ ਸੀਨੀਅਰ ਸੈਕੰਡਰੀ ਸਕੂਲ ਹੋਲੀ ਵਿਖੇ ਵਿਦਿਆਰਥੀਆਂ ਦੇ ਅੰਡਰ-19 ਖੇਡ ਮੁਕਾਬਲੇ ਵਿੱਚ ਭਾਗ ਲੈ ਕੇ ਘਰ ਪਰਤ ਰਹੇ ਸਨ। ਇਸ ਦੌਰਾਨ ਖੜਾਮੁਖੋਲੀ-ਉਤਰਾਲਾ ਰੋਡ ‘ਤੇ ਕਿਆਰੀ ਪੁਲ ਨੇੜੇ ਹਾਦਸਾ ਵਾਪਰ ਗਿਆ। ਇਹ ਘਟਨਾ ਬੀਤੀ ਰਾਤ ਕਰੀਬ 9 ਵਜੇ ਦੀ ਦੱਸੀ ਜਾਂਦੀ ਹੈ। ਹਾਦਸੇ ਤੋਂ ਬਾਅਦ ਆਲਟੋ ਕਾਰ ਰਾਵੀ ਨਦੀ ਵਿੱਚ ਜਾ ਡਿੱਗੀ। ਮ੍ਰਿਤਕਾਂ ਦੀ ਪਛਾਣ ਦਲੀਪ ਚੰਦ ਵਾਸੀ ਸਰਾਏਨਾ ਰੱਖ ਅਤੇ ਨਵੀਨ ਕੁਮਾਰ ਵਾਸੀ ਹੋਲੀ ਵਜੋਂ ਹੋਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸੌਂਪਿਆ ਸਪੱਸ਼ਟੀਕਰਨ

ਸੁਲਤਾਨਪੁਰ ਲੋਧੀ ਵਿਖੇ ਬਣ ਰਹੇ ‘ਮੂਲ ਮੰਤਰ ਅਸਥਾਨ’ ‘ਚ ਵਾਪਰਿਆ ਮੰਦਭਾਗਾ ਹਾਦਸਾ: ਪੇਂਟਰ ਦੀ ਚੌਥੀ ਮੰਜ਼ਿਲ ਤੋਂ ਡਿੱਗਣ ਕਾਰਨ ਮੌਤ