ਨਵੀਂ ਦਿੱਲੀ, 18 ਅਕਤੂਬਰ, 2022 : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਸਰਕਾਰ ਨੇ ਮਾਰਕੀਟਿੰਗ ਸੀਜ਼ਨ 2023-24 ਲਈ ਸਾਰੀਆਂ ਹਾੜ੍ਹੀ ਦੀਆਂ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਕਣਕ, ਦਾਲਾਂ, ਜੌਂ ਅਤੇ ਛੋਲਿਆਂ ਸਮੇਤ ਹੋਰ ਹਾੜੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਕਣਕ ਦੇ ਭਾਅ ਵਿੱਚ 110 ਰੁਪਏ, ਜੌਂ ਵਿੱਚ 100 ਰੁਪਏ, ਛੋਲਿਆਂ ਵਿੱਚ 105 ਰੁਪਏ ਅਤੇ ਮਸਰ ਵਿੱਚ 500 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਰਾਈ ਅਤੇ ਸਰ੍ਹੋਂ ‘ਤੇ 400 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਹੋਇਆ ਹੈ। ਸੂਰਜਮੁਖੀ ‘ਤੇ 209 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਹੋਇਆ ਹੈ।