ਨਵੀਂ ਦਿੱਲੀ, 22 ਜੂਨ 2024 – ਸਰਕਾਰ ਨੇ ਦਿੱਲੀ ਸਮੇਤ ਕੁਝ ਸ਼ਹਿਰਾਂ ‘ਚ CNG ਯਾਨੀ ਕੰਪਰੈੱਸਡ ਨੈਚੁਰਲ ਗੈਸ ਦੀਆਂ ਕੀਮਤਾਂ ‘ਚ ਵਾਧਾ ਕੀਤਾ ਹੈ। ਦਿੱਲੀ-ਐਨਸੀਆਰ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਸ਼ਹਿਰਾਂ ਵਿੱਚ ਸੀਐਨਜੀ 1 ਰੁਪਏ ਪ੍ਰਤੀ ਕਿਲੋ ਮਹਿੰਗੀ ਹੋ ਗਈ ਹੈ। ਇੰਦਰਪ੍ਰਸਥ ਗੈਸ ਲਿਮਿਟੇਡ ਨੇ ਸ਼ਨੀਵਾਰ ਤੋਂ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ 7 ਮਾਰਚ ਨੂੰ ਕੰਪਨੀ ਨੇ 2.5 ਰੁਪਏ ਪ੍ਰਤੀ ਕਿਲੋ ਦੀ ਕਟੌਤੀ ਕੀਤੀ ਸੀ।
ਜਾਣਕਾਰੀ ਮੁਤਾਬਕ ਸੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਅੱਜ ਸਵੇਰੇ 6 ਵਜੇ ਯਾਨੀ 22 ਜੂਨ ਤੋਂ ਲਾਗੂ ਹੋ ਗਿਆ ਹੈ। ਜਿਸ ਤੋਂ ਬਾਅਦ ਹੁਣ ਦਿੱਲੀ ‘ਚ CNG 74.09 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਬਜਾਏ 75.09 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਉਪਲਬਧ ਹੋਵੇਗੀ। ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ ਵਿੱਚ ਵੀ ਸੀਐਨਜੀ ਦੀਆਂ ਕੀਮਤਾਂ ਵਿੱਚ ਇੱਕ ਰੁਪਏ ਦਾ ਵਾਧਾ ਕੀਤਾ ਗਿਆ ਹੈ।
ਸ਼ਹਿਰ- – ਪੁਰਾਣਾ ਰੇਟ– ਨਵਾਂ ਰੇਟ
ਦਿੱਲੀ — 74.09 — 75.09
ਨੋਇਡਾ — 78.70 — 79.70
ਗਾਜ਼ੀਆਬਾਦ — 78.70 –79.70