ਕਾਂਗਰਸ ਨੇ ਰਾਏਬਰੇਲੀ ਅਤੇ ਅਮੇਠੀ ਤੋਂ ਉਮੀਦਵਾਰਾਂ ਦੇ ਨਾਂਅ ਐਲਾਨੇ, ਪੜ੍ਹੋ ਵੇਰਵਾ

ਨਵੀਂ ਦਿੱਲੀ, 3 ਮਈ 2024 – ਕਾਂਗਰਸ ਨੇਤਾ ਰਾਹੁਲ ਗਾਂਧੀ ਮਾਂ ਸੋਨੀਆ ਦੀ ਸੀਟ ਰਾਏਬਰੇਲੀ ਤੋਂ ਚੋਣ ਲੜਨਗੇ। ਕਾਂਗਰਸ ਨੇ ਰਾਏਬਰੇਲੀ ਤੋਂ ਉਨ੍ਹਾਂ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਜਦੋਂ ਕਿ ਅਮੇਠੀ ਤੋਂ ਕਿਸ਼ੋਰੀ ਲਾਲ ਸ਼ਰਮਾ ਨੂੰ ਮੈਦਾਨ ‘ਚ ਉਤਾਰਿਆ ਗਿਆ ਹੈ। ਪ੍ਰਿਅੰਕਾ ਗਾਂਧੀ ਇਸ ਵਾਰ ਵੀ ਚੋਣ ਨਹੀਂ ਲੜੇਗੀ।

ਭਾਜਪਾ ਨੇ ਯੋਗੀ ਸਰਕਾਰ ਦੇ ਮੰਤਰੀ ਦਿਨੇਸ਼ ਪ੍ਰਤਾਪ ਸਿੰਘ ਨੂੰ ਰਾਏਬਰੇਲੀ ਤੋਂ ਟਿਕਟ ਦਿੱਤੀ ਹੈ, ਜਦਕਿ ਸਮ੍ਰਿਤੀ ਇਰਾਨੀ ਅਮੇਠੀ ਤੋਂ ਚੋਣ ਲੜ ਰਹੀ ਹੈ।

ਇਸ ਤੋਂ ਪਹਿਲਾਂ ਕਾਂਗਰਸ ਨੇਤਾਵਾਂ ਨੇ ਰਾਹੁਲ ਨੂੰ ਅਮੇਠੀ ਤੋਂ ਅਤੇ ਪ੍ਰਿਅੰਕਾ ਦੇ ਰਾਏਬਰੇਲੀ ਤੋਂ ਲੜਨ ਦੀ ਗੱਲ ਕੀਤੀ ਸੀ। ਹਾਲਾਂਕਿ ਪ੍ਰਿਅੰਕਾ ਨੇ ਚੋਣ ਲੜਨ ਲਈ ਹਾਮੀ ਨਹੀਂ ਭਰੀ। ਰਾਏਬਰੇਲੀ-ਅਮੇਠੀ ਸੀਟ ਲਈ ਨਾਮਜ਼ਦਗੀ ਦੀ ਆਖਰੀ ਮਿਤੀ 3 ਮਈ ਹੈ। ਭਾਵ ਰਾਹੁਲ ਗਾਂਧੀ ਵੀ ਅੱਜ ਹੀ ਨਾਮਜ਼ਦਗੀ ਦਾਖ਼ਲ ਕਰਨਗੇ।

ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਪ੍ਰਿਯੰਕਾ ਅਜੇ ਸਿੱਧੇ ਤੌਰ ‘ਤੇ ਰਾਜਨੀਤੀ ਵਿੱਚ ਨਹੀਂ ਆਉਣਾ ਚਾਹੁੰਦੀ। ਉਹ ਰਾਹੁਲ ਗਾਂਧੀ ਦਾ ਸਮਰਥਨ ਕਰਨਾ ਚਾਹੁੰਦੀ ਹੈ। ਪ੍ਰਿਅੰਕਾ ਨੇ ਇਹ ਵੀ ਕਿਹਾ ਸੀ ਕਿ ਹਰ ਕਿਸੇ ਦਾ ਚੋਣ ਲੜਨਾ ਸਹੀ ਨਹੀਂ ਹੈ ?

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਬੰਗਾਲ ਦੇ ਗਵਰਨਰ ਆਨੰਦ ਬੋਸ ਖਿਲਾਫ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ: ਔਰਤ ਨੇ ਛੇੜਛਾੜ ਦੇ ਲਾਏ ਦੋਸ਼