ਨਵੀਂ ਦਿੱਲੀ, 22 ਮਾਰਚ 2024 – ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਦੇ ਵਿਸ਼ੇਸ਼ ਜੱਜ ਨੇ ਆਬਕਾਰੀ ਨੀਤੀ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ 10 ਦਿਨਾਂ ਦੀ ਹਿਰਾਸਤੀ ਰਿਮਾਂਡ ਦੀ ਮੰਗ ਕਰਨ ਵਾਲੀ ਈ.ਡੀ. ਦੀ ਅਰਜ਼ੀ ’ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦੇ ਰਿਮਾਂਡ ‘ਤੇ ਅਦਾਲਤ ‘ਚ ਸੁਣਵਾਈ ਪੂਰੀ ਹੋ ਗਈ ਹੈ।