ਨਵੀਂ ਦਿੱਲੀ, 11 ਜੂਨ 2024 – ਮੋਦੀ ਸਰਕਾਰ ਦੇ ਵਿਭਾਗਾਂ ਦੀ ਸੋਮਵਾਰ ਸ਼ਾਮ 6:30 ਵਜੇ ਵੰਡ ਕੀਤੀ ਗਈ। ਅਮਿਤ ਸ਼ਾਹ ਨੂੰ ਮੁੜ ਗ੍ਰਹਿ ਮੰਤਰੀ, ਰਾਜਨਾਥ ਸਿੰਘ ਨੂੰ ਰੱਖਿਆ ਮੰਤਰੀ, ਨਿਤਿਨ ਗਡਕਰੀ ਨੂੰ ਸੜਕੀ ਆਵਾਜਾਈ ਮੰਤਰੀ ਬਣਾਇਆ ਗਿਆ ਹੈ। ਐਸ ਜੈਸ਼ੰਕਰ ਵਿਦੇਸ਼ ਮੰਤਰਾਲੇ ਕੋਲ ਹੀ ਰਹਿਣਗੇ। ਨਿਰਮਲਾ ਸੀਤਾਰਮਨ ਨੂੰ ਫਿਰ ਤੋਂ ਵਿੱਤ ਮੰਤਰੀ, ਅਸ਼ਵਿਨੀ ਵੈਸ਼ਨਵ ਨੂੰ ਫਿਰ ਤੋਂ ਰੇਲ ਮੰਤਰੀ ਬਣਾਇਆ ਗਿਆ ਹੈ। ਪੀਯੂਸ਼ ਗੋਇਲ ਵੀ ਵਣਜ ਅਤੇ ਉਦਯੋਗ ਮੰਤਰੀ ਬਣੇ ਰਹਿਣਗੇ।
ਸ਼ਿਵਰਾਜ ਸਿੰਘ ਨੂੰ ਖੇਤੀਬਾੜੀ ਮੰਤਰਾਲੇ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਮਨੋਹਰ ਲਾਲ ਖੱਟਰ ਨੂੰ ਊਰਜਾ ਵਿਭਾਗ ਦਿੱਤਾ ਗਿਆ ਹੈ। ਨਿਤਿਨ ਗਡਕਰੀ ਦੇ ਨਾਲ ਦੋ ਰਾਜ ਮੰਤਰੀ ਵੀ ਹੋਣਗੇ। ਅਜੈ ਤਮਟਾ ਅਤੇ ਹਰਸ਼ ਮਲਹੋਤਰਾ ਨੂੰ ਸੜਕੀ ਆਵਾਜਾਈ ਰਾਜ ਮੰਤਰੀ ਬਣਾਇਆ ਗਿਆ ਹੈ। ਭਾਜਪਾ ਪ੍ਰਧਾਨ ਜੇਪੀ ਨੱਡਾ ਨੂੰ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਅਤੇ ਰਸਾਇਣ ਅਤੇ ਖਾਦ ਮੰਤਰਾਲਾ ਦਿੱਤਾ ਗਿਆ ਹੈ।