ਘਰੇਲੂ ਸਿਲੰਡਰ ਹੋਇਆ ਸਸਤਾ

ਨਵੀਂ ਦਿੱਲੀ, 29 ਅਗਸਤ 2023 – ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਸਾਰੇ ਉਪਭੋਗਤਾਵਾਂ ਲਈ ਘਰੇਲੂ ਐਲ.ਪੀ.ਜੀ. ਸਿਲੰਡਰ ਦੀ ਕੀਮਤ ਵਿਚ 200 ਰੁਪਏ ਦੀ ਕਟੌਤੀ ਦਾ ਫ਼ੈਸਲਾ ਕੀਤਾ ਹੈ। ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਦੀਆਂ ਔਰਤਾਂ ਨੂੰ ਰੱਖੜੀ ਦੇ ਮੌਕੇ ’ਤੇ ਇਕ ਤੋਹਫ਼ਾ ਹੈ।

ਕੇਂਦਰ ਸਰਕਾਰ ਨੇ ਘਰੇਲੂ ਗੈਸ ਸਿਲੰਡਰ (14.2 ਕਿਲੋਗ੍ਰਾਮ) ਦੀਆਂ ਕੀਮਤਾਂ ਵਿੱਚ 200 ਰੁਪਏ ਦੀ ਕਟੌਤੀ ਕੀਤੀ ਹੈ। ਹੁਣ ਦਿੱਲੀ ‘ਚ ਕੀਮਤ 903 ਰੁਪਏ ‘ਤੇ ਆ ਗਈ ਹੈ। ਪਹਿਲਾਂ ਕੀਮਤ 1103 ਰੁਪਏ ਸੀ। ਇਹ ਭੋਪਾਲ ਵਿੱਚ 908 ਰੁਪਏ ਅਤੇ ਜੈਪੁਰ ਵਿੱਚ 906 ਰੁਪਏ ਵਿੱਚ ਉਪਲਬਧ ਹੋਵੇਗਾ। ਕੈਬਨਿਟ ਨੇ ਮੰਗਲਵਾਰ ਨੂੰ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਓਨਮ ਅਤੇ ਰਕਸ਼ਾ ਬੰਧਨ ਦੇ ਤਿਉਹਾਰ ‘ਤੇ ਕੀਮਤਾਂ ਘਟਾ ਕੇ ਭੈਣਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਦੇਸ਼ ਦੇ 33 ਕਰੋੜ ਖਪਤਕਾਰਾਂ ਨੂੰ ਇਸ ਦਾ ਲਾਭ ਮਿਲੇਗਾ। ਇਸ ਫੈਸਲੇ ਨਾਲ ਵਿੱਤੀ ਸਾਲ 2023-24 ‘ਚ ਸਰਕਾਰ ‘ਤੇ 7,680 ਕਰੋੜ ਰੁਪਏ ਦਾ ਬੋਝ ਪਵੇਗਾ। ਕੇਂਦਰੀ ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰ 75 ਲੱਖ ਨਵੇਂ ਉੱਜਵਲਾ ਕੁਨੈਕਸ਼ਨ ਵੰਡੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਾਂਗਰਸੀ ਵਿਧਾਇਕ ਦੰਗਾਕਾਰੀਆਂ ਦੇ ਸੰਪਰਕ ‘ਚ ਸੀ, ਨੂਹ ਹਿੰਸਾ ‘ਤੇ ਗ੍ਰਹਿ ਮੰਤਰੀ ਵਿਜ ਨੇ ਕੀਤਾ ਵੱਡਾ ਖੁਲਾਸਾ

ਸ਼੍ਰੋਮਣੀ ਕਮੇਟੀ ਨੇ ਯਾਰੀਆਂ-2 ਫਿਲਮ ’ਚ ਸਿੱਖ ਵਿਰੋਧੀ ਦ੍ਰਿਸ਼ ਨੂੰ ਲੈ ਕੇ ਕਾਨੂੰਨੀ ਕਾਰਵਾਈ ਆਰੰਭੀ