- ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.3 ਮਾਪੀ ਗਈ
ਤੇਲੰਗਾਨਾ, 4 ਦਸੰਬਰ 2024 – ਤੇਲੰਗਾਨਾ ਦੇ ਮੁਲੁਗੂ ਵਿੱਚ ਬੁੱਧਵਾਰ ਸਵੇਰੇ 7.27 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.3 ਸੀ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਇਸ ਦੇ ਝਟਕੇ ਮਹਾਰਾਸ਼ਟਰ ਅਤੇ ਛੱਤੀਸਗੜ੍ਹ ਦੇ ਕੁਝ ਇਲਾਕਿਆਂ ‘ਚ ਵੀ ਮਹਿਸੂਸ ਕੀਤੇ ਗਏ। ਸਵੇਰੇ ਲੱਗੇ ਇਨ੍ਹਾਂ ਝਟਕਿਆਂ ਕਾਰਨ ਲੋਕ ਡਰ ਗਏ ਅਤੇ ਘਰਾਂ ਤੋਂ ਬਾਹਰ ਆ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਤੇਲੰਗਾਨਾ ਦੇ ਮੁਲੁਗੂ ਜ਼ਿਲੇ ‘ਚ ਸਵੇਰੇ 5.3 ਤੀਬਰਤਾ ਦਾ ਭੂਚਾਲ ਆਇਆ। ਹੈਦਰਾਬਾਦ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਸਵੇਰੇ 7:27 ਵਜੇ ਆਇਆ। ਇਸ ਦਾ ਕੇਂਦਰ ਜ਼ਮੀਨ ਤੋਂ 40 ਕਿਲੋਮੀਟਰ ਡੂੰਘਾ ਸੀ।
ਫਿਲਹਾਲ ਇਸ ਜ਼ਬਰਦਸਤ ਭੂਚਾਲ ਕਾਰਨ ਕਿਸੇ ਜਾਨੀ ਜਾਂ ਕਿਸੇ ਵੱਡੇ ਨੁਕਸਾਨ ਦੀ ਕੋਈ ਸੂਚਨਾ ਸਾਹਮਣੇ ਨਹੀਂ ਆਈ ਹੈ। ਅਧਿਕਾਰੀ ਸਥਿਤੀ ਦਾ ਮੁਲਾਂਕਣ ਕਰ ਰਹੇ ਹਨ, ਜਦੋਂ ਕਿ ਮਾਹਰਾਂ ਨੇ ਸਥਾਨਕ ਲੋਕਾਂ ਨੂੰ ਭੂਚਾਲ ਦੇ ਦੌਰਾਨ ਸੁਚੇਤ ਰਹਿਣ ਅਤੇ ਭੀੜ-ਭੜੱਕੇ ਵਾਲੀਆਂ ਜਾਂ ਅਸੁਰੱਖਿਅਤ ਇਮਾਰਤਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ।